ਚਰਨਜੀਤ ਸਿੰਘ ਚੰਨੀ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ
ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਨੇ ਚੰਨੀ ਨੂੰ ਚੋਰ ਕਿਹਾ ਅਤੇ ਕਿਹਾ ਕਿ 100 ਦਿਨਾਂ 'ਚ ਇਕ ਹੀ ਰਿਸ਼ਤੇਦਾਰ ਕਰੋੜਾਂ ਰੁਪਏ ਲੈ ਗਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਹੋਰ ਕਿੰਨੇ ਰਿਸ਼ਤੇਦਾਰਾਂ ਨੇ ਠੱਗੀ ਮਾਰੀ ਹੈ। ਪਰ ਕਾਂਗਰਸ ਨੇ ਇੱਕ ਭ੍ਰਿਸ਼ਟ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਕਰਾਰ ਦੇ ਕੇ ਭ੍ਰਿਸ਼ਟਾਚਾਰ 'ਤੇ ਮੋਹਰ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਸਣੇ ਕਈ ਹੋਰ ਸਖ਼ਸ਼ੀਅਤਾਂ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ
ਇਸਤੋਂ ਪਹਿਲਾਂ ਵੀ ਸੀਨੀਅਰ ਅਕਾਲੀ ਆਗੂ ਨੇ Koo ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਚੰਨੀ ਅਤੇ ਕਾਂਗਰਸ 'ਤੇ ਗੱਦਾਰੀ ਅਤੇ ਵਿਸ਼ਵਾਸਘਾਤ ਦਾ ਦੋਸ਼ ਲਾਇਆ।
ਉਨ੍ਹਾਂ ਕਿਹਾ, "ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ-ਵੱਡੇ ਹੋਰਡਿੰਗਾਂ ਰਾਹੀਂ ਕਪਾਹ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਦਾਅਵਾ ਕਰਦਿਆਂ ਕਰੋੜਾਂ ਰੁਪਏ ਬਰਬਾਦ ਕੀਤੇ ਪਰ ਉਨ੍ਹਾਂ ਨੂੰ ਇੱਕ ਪੈਸਾ ਵੀ ਨਹੀਂ ਮਿਲਿਆ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਗਰੀਬਾਂ ਨੂੰ 5 ਮਰਲੇ ਦੇ ਪਲਾਟ ਦਿੱਤੇ ਜਾ ਰਹੇ ਹਨ, ਜੋ ਕਿ ਝੂਠ ਹੈ। ਕਾਂਗਰਸ ਨੇ ਪਿਛਲੇ 5 ਸਾਲਾਂ ਵਿੱਚ ਸਿਰਫ ਗੱਦਾਰੀ ਅਤੇ ਵਿਸ਼ਵਾਸਘਾਤ ਕੀਤਾ ਹੈ।"
ਅਰਵਿੰਦ ਕੇਜਰੀਵਾਲ ਨੂੰ ਪਾਣੀ ਚੋਰ ਦੱਸਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਖੋਹਣ ਵਾਲਿਆਂ ਤੋਂ ਲੋਕ ਸੁਚੇਤ ਰਹਿਣ। ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਅਵਾਮ ਨੂੰ 'ਆਪ' ਕਨਵੀਨਰ ਤੋਂ ਸੁਚੇਤ ਰਹਿਣ ਦੀ ਲੋੜ ਜ਼ਾਹਿਰ ਕੀਤੀ ਹੈ।
ਉਨ੍ਹਾਂ ਕਿਹਾ, "ਪੰਜਾਬੀਆਂ ਨੂੰ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਹ ਖੇਤੀਬਾੜੀ ਸੈਕਟਰ ਲਈ ਮੁਫਤ ਬਿਜਲੀ ਸਪਲਾਈ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਜੀ ਦੁਆਰਾ ਸ਼ੁਰੂ ਕੀਤੀਆਂ 'ਆਟਾ-ਦਾਲ' ਅਤੇ 'ਸ਼ਗਨ' ਵਰਗੀਆਂ ਸਮਾਜ ਭਲਾਈ ਸਕੀਮਾਂ ਨੂੰ ਖਤਮ ਕਰਨਗੇ। ਸ੍ਰੀ ਕੇਜਰੀਵਾਲ ’ਤੇ ਥੋੜਾ ਵੀ ਭਰੋਸਾ ਨਹੀਂ ਕੀਤਾ ਜਾ ਸਕਦਾ।"
ਇਹ ਵੀ ਪੜ੍ਹੋ: ਕਾਂਗਰਸ ਨੇ ਠਹਿਰਾਇਆ ਚਰਨਜੀਤ ਸਿੰਘ ਚੰਨੀ ਨੂੰ ਪਹਿਲੀ ਪਸੰਦ, ਐਲਾਨਿਆ ਮੁੱਖ ਮੰਤਰੀ ਚਿਹਰਾ\
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿੱਥੇ ਵੀ ਜਾਂਦੇ ਹਨ, ਉਸ ਪਾਰਟੀ ਨੂੰ ਵਿਗਾੜ ਦਿੰਦੇ ਹਨ। ਹਰਸਿਮਰਤ ਨੇ ਕਿਹਾ ਕਿ ਸਿੱਧੂ ਪੰਜਾਬ ਵਿੱਚ ਭੱਠਾ ਖੜਾ ਕਰਨਾ ਚਾਹੁੰਦਾ ਸੀ, ਪਰ ਰਾਹੁਲ ਗਾਂਧੀ ਚੋਰ ਸਨ, ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਕਰਾਰ ਦਿੱਤਾ ਗਿਆ ਹੈ।
-PTC News