Thu, Apr 25, 2024
Whatsapp

1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਨਪੁਰ ਤੋਂ 4 ਮੁਲਜ਼ਮ ਗ੍ਰਿਫ਼ਤਾਰ

Written by  Ravinder Singh -- June 15th 2022 03:44 PM
1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਨਪੁਰ ਤੋਂ 4 ਮੁਲਜ਼ਮ ਗ੍ਰਿਫ਼ਤਾਰ

1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਨਪੁਰ ਤੋਂ 4 ਮੁਲਜ਼ਮ ਗ੍ਰਿਫ਼ਤਾਰ

ਕਾਨਪੁਰ : ਦਿੱਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਕਾਨਪੁਰ ਨਗਰ ਜ਼ਿਲ੍ਹੇ ਦੇ ਘਾਟਮਪੁਰ ਇਲਾਕੇ ਤੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬਿਲੇਗੌਰ ਹੈ ਕਿ ਕਾਨਪੁਰ ਵਿੱਚ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਐਸਆਈਟੀ ਦਾ ਕਾਰਜਕਾਲ ਚਾਰ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ। ਹੁਣ ਐਸਆਈਟੀ ਕੋਲ 30 ਸਤੰਬਰ 2022 ਤੱਕ ਜਾਂਚ ਪੂਰੀ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਂ ਹੈ। ਕਾਨਪੁਰ 'ਚ ਸਿੱਖ ਵਿਰੋਧੀ ਦੰਗਿਆਂ ਦੌਰਾਨ 127 ਲੋਕ ਮਾਰੇ ਗਏ ਸਨ। ਫਰਵਰੀ 2019 'ਚ ਸਰਕਾਰ ਨੇ ਐਸਆਈਟੀ ਦਾ ਗਠਨ ਕੀਤਾ ਸੀ। 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਨਪੁਰ ਤੋਂ 4 ਮੁਲਜ਼ਮ ਗ੍ਰਿਫ਼ਤਾਰਐੱਸਆਈਟੀ ਦੇ ਮੁਖੀ ਡੀਆਈਜੀ ਬਲੇਂਦੂ ਭੂਸ਼ਣ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਮੁਤਾਬਕ ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸੈਫੁੱਲਾ ਖਾਨ (64), ਵਿਜੇ ਨਰਾਇਣ ਸਿੰਘ (62), ਯੋਗੇਂਦਰ ਸਿੰਘ (65) ਅਤੇ ਅਬਦੁਲ ਰਹਿਮਾਨ (65) ਵਜੋਂ ਹੋਈ ਹੈ। ਐੱਸਆਈਟੀ ਮੁਤਾਬਕ ਦੰਗਿਆਂ ਵਿੱਚ ਸ਼ਾਮਲ ਹੋਰ ਮੁਲਜ਼ਮ ਫਿਲਹਾਲ ਜਾਂਚ ਦੇ ਘੇਰੇ ਵਿੱਚ ਹਨ। ਇਹ ਗ੍ਰਿਫ਼ਤਾਰੀਆਂ 1984 ਵਿੱਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਸਬੰਧ ਵਿੱਚ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਐੱਸਆਈਟੀ ਨੇ ਆਪਣੀ ਜਾਂਚ ਵਿੱਚ 1984 ਦੇ ਸਿੱਖ ਦੰਗਿਆਂ ਦੇ 94 ਮੁਲਜ਼ਮਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 74 ਲੋਕ ਜ਼ਿੰਦਾ ਹਨ। ਐੱਸਆਈਟੀ ਦੇ ਡੀਆਈਜੀ ਬਲੇਂਦੂ ਭੂਸ਼ਣ ਨੇ ਕਿਹਾ, ‘ਇਹ 1984 ਦਾ ਪੁਰਾਣਾ ਮਾਮਲਾ ਹੈ। ਕਿਉਂਕਿ ਇਹ ਪੁਰਾਣਾ ਮਾਮਲਾ ਹੈ, ਇਸ ਲਈ ਐੱਸਆਈਟੀ ਨੂੰ ਮੁਲਜ਼ਮਾਂ ਨੂੰ ਫੜਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅਸੀਂ ਤਿੰਨ ਸਾਲਾਂ ਤੋਂ ਜਾਂਚ ਕਰ ਰਹੇ ਹਾਂ ਅਤੇ ਜਾਣਕਾਰੀ ਇਕੱਠੀ ਕਰ ਰਹੇ ਹਾਂ। ਜਾਂਚ ਦੇ ਆਧਾਰ 'ਤੇ 70 ਤੋਂ ਵੱਧ ਲੋਕਾਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।’ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਨਪੁਰ ਤੋਂ 4 ਮੁਲਜ਼ਮ ਗ੍ਰਿਫ਼ਤਾਰਦੱਸ ਦੇਈਏ ਕਿ ਨਵੰਬਰ 1984 ਦੌਰਾਨ ਕਾਨਪੁਰ ਵਿੱਚ ਮਾਰੇ ਗਏ 127 ਸਿੱਖਾਂ ਦੇ ਕਾਤਲਾਂ ਨੂੰ ਇਨਸਾਫ਼ ਦਿਵਾਉਣ ਲਈ ਇੱਕ SIT ਦਾ ਗਠਨ ਕਰਨ ਲਈ ਮਨਜੀਤ ਸਿੰਘ ਜੀਕੇ ਤੇ ਕੁਲਦੀਪ ਸਿੰਘ ਭੋਗਲ ਦੁਆਰਾ 2017 ਵਿੱਚ ਸੁਪਰੀਮ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਐਸਆਈਟੀ ਵੱਲੋਂ 67 ਕਾਤਲਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 4 ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਨਪੁਰ ਤੋਂ 4 ਮੁਲਜ਼ਮ ਗ੍ਰਿਫ਼ਤਾਰਜ਼ਿਕਰਯੋਗ ਹੈ ਕਿ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਵੀ ਕਾਨਪੁਰ ਵਿੱਚ 127 ਲੋਕ ਮਾਰੇ ਗਏ ਸਨ। ਸਰਕਾਰ ਦੇ ਹੁਕਮਾਂ ਉਤੇ ਬਣਾਈ ਗਈ ਐਸਆਈਟੀ ਤਿੰਨ ਸਾਲਾਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਆਈਟੀ ਛੇ ਮਹੀਨੇ ਪਹਿਲਾਂ 11 ਮਾਮਲਿਆਂ ਦੀ ਜਾਂਚ ਪੂਰੀ ਕਰ ਚੁੱਕੀ ਹੈ। ਇਸ 'ਚ 60 ਤੋਂ ਵੱਧ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਬੂਤ ਤੇ ਗਵਾਹ ਦੋਵੇਂ ਮੌਜੂਦ ਹਨ। ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਬਾਕੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ : ਮਹਿੰਗਾਈ ਦੀ ਮਾਰ, ਐਲਪੀਜੀ ਕੁਨੈਕਸ਼ਨ ਲੈਣਾ ਹੋਇਆ ਮਹਿੰਗਾ


Top News view more...

Latest News view more...