Fri, Apr 19, 2024
Whatsapp

ਸੁਲਤਾਨਪੁਰ ਲੋਧੀ ਦੇ 4 ਫੂਡ ਇੰਸਪੈਕਟਰਾਂ ਨੂੰ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ

Written by  Shanker Badra -- June 26th 2021 10:08 AM
ਸੁਲਤਾਨਪੁਰ ਲੋਧੀ ਦੇ 4 ਫੂਡ ਇੰਸਪੈਕਟਰਾਂ ਨੂੰ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ

ਸੁਲਤਾਨਪੁਰ ਲੋਧੀ ਦੇ 4 ਫੂਡ ਇੰਸਪੈਕਟਰਾਂ ਨੂੰ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ

ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। [caption id="attachment_510033" align="aligncenter" width="300"] ਸੁਲਤਾਨਪੁਰ ਲੋਧੀ ਦੇ 4 ਫੂਡ ਇੰਸਪੈਕਟਰਾਂ ਨੂੰ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਫੂਡ ਇੰਸਪੈਕਟਰ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਨਹੀਂ ਕੀਤੀ ਗਈ ,ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਇਨ੍ਹਾਂ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਮੁਢਲੀ ਜਾਂਚ ਕਰਵਾਈ ਗਈ ਅਤੇ ਦੋਸ਼ ਸਹੀ ਪਾਏ ਜਾਣ ਤੇ ਫੂਡ ਇੰਸਪੈਕਟਰ ਵਿਵੇਕ ਸ਼ਰਮਾ, ਭੁਪਿੰਦਰ ਸਿੰਘ, ਵਿਕਾਸ ਸੇਠੀ ਅਤੇ ਰਾਜੇਸ਼ਵਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ। [caption id="attachment_510036" align="aligncenter" width="300"] ਸੁਲਤਾਨਪੁਰ ਲੋਧੀ ਦੇ 4 ਫੂਡ ਇੰਸਪੈਕਟਰਾਂ ਨੂੰ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ   ਆਸ਼ੂ ਨੇ ਦੱਸਿਆ ਕਿ ਇਸ ਮਾਮਲੇ ਅਗਲੀ ਪੜਤਾਲ ਡਿਪਟੀ ਡਾਇਰੈਕਟਰ ਪਟਿਆਲਾ ਡਵੀਜਨ ਨੂੰ ਸੋਂਪੀ ਗਈ ਹੈ ਅਤੇ ਹੁਕਮ ਜਾਰੀ ਕੀਤੇ ਗਏ ਹਨ 15 ਦਿਨਾਂ ਵਿਚ ਜਾਂਚ ਮੁਕੰਮਲ ਕਰ ਕੇ ਰਿਪੋਰਟ ਪੇਸ਼ ਕਰਨ। ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਹੜਾ ਵੀ ਅਧਿਕਾਰੀ ਜਾਂ ਕਰਮਚਾਰੀ ਗਰੀਬ ਲੋਕਾਂ ਦਾ ਅਨਾਜ ਖਾਵੇਗਾ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। -PTCNews


Top News view more...

Latest News view more...