ਪੰਜਾਬ

ਡਾਕਾ ਮਾਰਨ ਦੀ ਤਿਆਰੀ ਕਰ ਰਹੇ ਗੈਂਗਸਟਰ ਗਰੁੱਪ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਕਾਬੂ

By Riya Bawa -- September 15, 2022 4:38 pm -- Updated:September 15, 2022 4:40 pm

ਲੁਧਿਆਣਾ: ਲੁਧਿਆਣਾ ਪੁਲਿਸ ਨੇ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਇਕ ਗੈਂਗਸਟਰ ਗਰੁੱਪ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੇ ਕਬਜ਼ੇ ਚੋਂ ਪੁਲਿਸ ਨੂੰ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਇੱਕ ਗੈਂਗਸਟਰ ਗਰੁੱਪ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ।

ldh

ਫੜੇ ਗਏ ਦੋਸ਼ੀਆਂ ਦੀ ਪਛਾਣ ਦੀਪਕ ਕੁਮਾਰ ਉਰਫ ਦੀਪੂ, ਜਤਿਨ ਬੈਂਸ ਉਰਫ਼ ਨੰਨ੍ਹਾ, ਨਵੀਨ ਮਸੀਹ ਅਤੇ ਜਤਿਨ ਮੋਗਾ ਉਰਫ ਟ੍ਰੈਂਡੀ ਲੁਧਿਆਣਾ ਨਿਵਾਸੀ ਦੇ ਰੂਪ ਵਿਚ ਹੋਈ ਹੈ। ਜਦਕਿ ਉਨ੍ਹਾਂ ਦਾ ਪੰਜਵਾਂ ਸਾਥੀ ਵਿਸਾਲ ਜੈਕਬ ਵਿਸ਼ਾਲ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ;ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ FIR ਦਰਜ

ਪੁਲਿਸ ਨੂੰ ਦੋਸ਼ੀਆਂ ਦੇ ਕਬਜ਼ੇ ਚੋਂ 2 ਦੇਸੀ ਕੱਟਾ 315 ਬੋਰ, 4 ਜ਼ਿੰਦਾ ਰੌਂਦ, 1 ਦਾਤਰ ਅਤੇ 1 ਕਿਰਪਾਨ ਬਰਾਮਦ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਸਾਰੇ ਹੀ ਦੋਸ਼ੀ ਗੈਂਗਸਟਰ ਗਰੁੱਪ ਨਾਲ ਸਬੰਧ ਰੱਖਦੇ ਹਨ ਅਤੇ ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।

-PTC News

  • Share