Fri, Apr 19, 2024
Whatsapp

ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

Written by  Pardeep Singh -- October 19th 2022 03:23 PM -- Updated: October 19th 2022 03:57 PM
ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਦਿੱਲੀ ਦੀ ਸਪੈਸ਼ਲ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਮਾਨਸਾ ਦੇ ਸੀਆਈਏ ਕੋਲੋਂ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਸੀ।DeepakTinu

ਗੈਂਗਸਟਰ ਦੀਪਕ ਕੁਮਾਰ ਉਰਫ ਟੀਨੂੰ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ। ਟੀਨੂੰ ਦੇ ਪਿਤਾ ਪੇਂਟਰ ਹਨ। ਦੀਪਕ ਕੁਮਾਰ ਉਰਫ ਟੀਨੂੰ ਖਿਲਾਫ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ਵਿਚ ਕਤਲ, ਕਤਲ ਦੀ ਕੋਸ਼ਿਸ਼ ਸਮੇਤ 35 ਤੋਂ ਵੱਧ ਕੇਸ ਦਰਜ ਹਨ। ਉਹ 2017 ਤੋਂ ਜੇਲ੍ਹ ਵਿੱਚ ਹੈ। ਉਹ ਪਿਛਲੇ 11 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ਨੇ ਭਿਵਾਨੀ 'ਚ ਬੰਟੀ ਮਾਸਟਰ ਦਾ ਕਤਲ ਕੀਤਾ ਸੀ, ਜਦਕਿ ਪੰਜਾਬ 'ਚ ਉਸ ਨੇ ਗੈਂਗਸਟਰ ਲਵੀ ਦਿਓੜਾ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਦੀਪਕ ਤੋਂ ਬਾਅਦ ਉਸ ਦਾ ਛੋਟਾ ਭਰਾ ਚਿਰਾਗ ਵੀ ਨਸ਼ਾ ਤਸਕਰੀ ਅਤੇ ਕਾਰ ਚੋਰੀ ਦੇ ਮਾਮਲੇ 'ਚ ਗ੍ਰਿਫਤਾਰ ਹੋ ਚੁੱਕਾ ਹੈ। ਦੱਸ ਦੇਈਏ ਕਿ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ 9 ਅਕਤੂਬਰ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੀ  ਲੜਕੀ ਦਾ ਨਾਂ ਜਤਿੰਦਰ ਕੌਰ ਹੈ ਜੋ ਕਿ ਲੁਧਿਆਣਾ ਦੀ ਰਹਿਣ ਵਾਲੀ ਹੈ। ਇਹ ਵੀ ਪੜ੍ਹੋ:ਮਲਿਕਅਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ -PTC News

Top News view more...

Latest News view more...