ਬਠਿੰਡਾ: ਸੂਬੇ ’ਚ ਦਿਨ-ਬ-ਦਿਨ ਲਾਅ ਐਂਡ ਆਰਡਰ ਦੀ ਸਥਿਤੀ ਮਾੜੀ ਹੁੰਦੀ ਜਾ ਰਹੀ ਹੈ। ਗੈਂਗਸਟਰ ਸ਼ਰੇਆਮ ਗੋਲੀਆਂ ਚਲਾ ਕੇ ਫ਼ਰਾਰ ਹੋ ਜਾਂਦੇ ਹਨ ਆਏ ਦਿਨ ਵਪਾਰੀਆਂ ਤੋਂ ਫਿਰੌਤੀਆ ਮੰਗੀਆਂ ਜਾ ਰਹੀਆਂ ਹਨ। ਫਿਰੌਤੀ ਨਾ ਮਿਲਣ ’ਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਬਠਿੰਡਾ ਦੀ ਸੰਗਤ ਮੰਡੀ ਤੋਂ ਸਾਹਮਣੇ ਆਇਆ ਹੈ। ਜਿੱਥੇ ਗੈਂਗਸਟਰ ਅਰਸ਼ ਡੱਲਾ ਨੇ ਇੱਕ ਵਪਾਰੀ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਅਤੇ ਫਿਰੌਤੀ ਨਾ ਮਿਲਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਅਰਸ਼ ਡੱਲਾ ਨੇ ਪਿੰਡ ਪੱਕਾ ਕਲਾਂ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਤੋਂ ਫੋਨ ਕਰਕੇ ਫਿਰੌਤੀ ਮੰਗੀ ਗਈ ਹੈ। ਫਿਲਹਾਲ ਪੁਲਿਸ ਨੇ ਗੈਂਗਸਟਰ ਅਰਸ਼ ਡਾਲਾ ਦੇ ਖਿਲਾਫ ਥਾਣਾ ਸੰਗਤ ’ਚ ਧਾਰਾ 387, 506, 120 ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਘੋੜਿਆਂ ਦੇ ਵਪਾਰੀ ਕੋਲੋਂ ਵੀ ਫੋਨ ਕਰਕੇ 25 ਲੱਖ ਦੀ ਫਿਰੌਤੀ ਮੰਗੀ ਸੀ ਜਿਸ ਦਾ ਇੱਕ ਆਡੀਓ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਇਹ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਰਿਪਰੋਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ...ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਵਾਪਸ ; ਮਨੀਸ਼ਾ ਗੁਲਾਟੀ ਬਣੀ ਰਹੇਗੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ