ਮੁੱਖ ਖਬਰਾਂ

ਪਰਮੀਸ਼ ਵਰਮਾ 'ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਮਿਲੀ ਜ਼ਮਾਨਤ

By Jashan A -- July 11, 2019 8:07 am -- Updated:Feb 15, 2021

ਪਰਮੀਸ਼ ਵਰਮਾ 'ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਮਿਲੀ ਜ਼ਮਾਨਤ,ਮੋਹਾਲੀ: ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਵੱਡੀ ਖਬਰ ਖਬਰ ਸ੍ਹਾਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਨੂੰ ਜ਼ਮਾਨਤ ਮਿਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਨੂੰ ਪੁਲਿਸ ਦੀ ਅਣਗਹਿਲੀ ਕਾਰਨ ਜ਼ਮਾਨਤ ਮਿਲੀ ਹੈ।

ਦਰਅਸਲ, ਪੁਲਿਸ 180 ਦਿਨਾਂ 'ਚ ਬਾਬਾ ਖਿਲਾਫ ਚਲਾਨ ਪੇਸ਼ ਨਹੀਂ ਕਰ ਸਕੀ ਸੀ। ਜਿਸ ਦੌਰਾਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਜ਼ਮਾਨਤ ਮਨਜ਼ੂਰ ਕਰਦਿਆਂ 1 ਲੱਖ ਰੁਪਏ ਦਾ ਜ਼ਮਾਨਤੀ ਮੁਚਲਕਾ ਭਰਨ ਦੇ ਆਦੇਸ਼ ਦਿੱਤੇ ਹਨ।

ਹੋਰ ਪੜ੍ਹੋ:ਹਾਈਕੋਰਟ ਦੇ ਬਾਹਰ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੀਆਂ ਲੱਗੀਆਂ ਤਸਵੀਰਾਂ,ਹੱਤਿਆ ਦੀ ਧਮਕੀ

ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਜਿਸ ਉੱਪਰ ਗਾਇਕ ਪ੍ਰਵੀਸ਼ ਵਰਮਾ ਉੱਪਰ ਕਾਤਲਾਨਾ ਹਮਲਾ ਗਾਇਕ ਤੇ ਪੰਜਾਬੀ ਫ਼ਿਲਮਾਂ ਦੇ ਐਕਟ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਸਬੰਧੀ ਦੇ ਨਾਲ ਨਾਲ ਪੰਜਾਬ ਦੇ ਵੱਖ ਵੱਖ ਜ਼ਿਲਿਆਂ 'ਚ ਕਤਲ ਤੇ ਭਾਰੀ ਮਾਤਰਾ 'ਚ ਨਾਜਾਇਜ਼ ਅਸਲਾ ਰੱਖਣ ਤੇ ਹੋਰ ਬਹੁਤ ਸਾਰੇ ਕੇਸ ਦਰਜ ਹਨ।

ਜੁਲਾਈ 2018 'ਚ ਚੰਡੀਗੜ੍ਹ ਪੁਲਸ ਵੱਲੋਂ ਸੈਕਟਰ 43 'ਚ ਪੁਲਸ ਮੁਕਾਬਲੇ ਤੋਂ ਬਾਅਦ ਦਿਲਪ੍ਰੀਤ ਸਿੰਘ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸ ਸਮੇਂ ਦਿਲਪ੍ਰੀਤ ਬਾਬਾ ਪੰਜਾਬ ਪੁਲਸ ਨੂੰ ਬਹੁਤ ਸਾਰੇ ਕੇਸਾਂ 'ਚ ਲੋੜੀਂਦਾ ਸੀ।

-PTC News

 

  • Share