adv-img
ਮੁੱਖ ਖਬਰਾਂ

ਗੈਂਗਸਟਰ ਗੋਲਡੀ ਬਰਾੜ ਤੇ ਮਨਪ੍ਰੀਤ ਮੰਨਾ ਗਿਰੋਹ ਦਾ ਇਕ ਹੋਰ ਗੁਰਗਾ ਕਾਬੂ

By Ravinder Singh -- October 14th 2022 05:22 PM

ਬਠਿੰਡਾ : ਬਠਿੰਡਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਮਨਪ੍ਰੀਤ ਮੰਨਾ ਗਿਰੋਹ ਦੇ ਇਕ ਗੁਰਗੇ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਠਿੰਡਾ ਦੇ ਐਸਐਸਪੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਰਾਮਾਂਮੰਡੀ ਵਿਚ ਇਕ ਕਾਰੋਬਾਰੀ ਤੋਂ ਇਕ ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਉਤੇ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸ ਵਿਚ ਗੈਂਗਸਟਰ ਗੋਲਡੀ ਬਰਾੜ, ਮਨਪ੍ਰੀਤ ਮੰਨਾ ਤੇ ਉਨ੍ਹਾਂ ਦੇ ਕਈ ਸਾਥੀ ਸ਼ਾਮਲ ਹਨ।

ਗੈਂਗਸਟਰ ਗੋਲਡੀ ਬਰਾੜ ਤੇ ਮਨਪ੍ਰੀਤ ਮੰਨਾ ਗਿਰੋਹ ਦਾ ਇਕ ਹੋਰ ਗੁਰਗਾ ਕਾਬੂ6 ਮੁਲਜ਼ਮਾਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਅੱਜ ਇਕ ਹੋਰ ਗਿਰੋਹ ਦੇ ਸਾਥੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਨਾਮ ਬਲਜਿੰਦਰ ਬਾਵਾ ਵਾਸੀ ਪੱਕਾ ਕਲਾ ਹੈ। ਇਸ ਮਾਮਲੇ ਵਿਚ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 2021 ਵਿਚ ਮੌੜ ਮੰਡੀ ਵਿਚ ਹੋਏ ਕਤਲ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਹੁਣ ਇਸ ਕਤਲ ਮਾਮਲੇ ਵਿਚ ਇਕ ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸੁੰਦਰ ਲੜਕੀਆਂ ਦਾ ਮੁਕਾਬਲਾ: ਪੋਸਟਰ ਜਾਰੀ ਕਰਨ ਵਾਲੇ 2 ਲੋਕਾਂ 'ਤੇ ਪਰਚਾ ਦਰਜ

ਕਾਬਿਲੇਗੌਰ ਹੈ ਕਿ ਬੀਤੇ ਦਿਨ  ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ ਮਨਪ੍ਰੀਤ ਮੰਨਾ ਗਿਰੋਹ ਦੇ ਛੇ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਸੀ। ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਛੇ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

-PTC News

 

  • Share