ਮੁੱਖ ਖਬਰਾਂ

ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਕੁੱਸਾ ਤੇ ਜਗਰੂਪ ਰੂਪਾ ਨੂੰ ਯਾਦ ਕਰਦਿਆਂ ਪਾਈ ਪੋਸਟ

By Ravinder Singh -- July 23, 2022 11:16 am

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਲੋੜੀਂਦੇ ਸ਼ਾਰਪ ਸ਼ੂਟਰ ਮਨਪ੍ਰੀਤ ਕੁੱਸਾ ਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ ਭਕਨਾ ਵਿੱਚ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਫੇਸਬੁੱਕ ਅਕਾਊਂਟ ਰਾਹੀਂ ਦੋਵੇਂ ਸ਼ਾਰਪ ਸ਼ੂਟਰਾਂ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂੰ ਕੁੱਸਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਕੁੱਸਾ ਤੇ ਜਗਰੂਪ ਰੂਪਾ ਨੂੰ ਯਾਦ ਕਰਦਿਆਂ ਪਾਈ ਪੋਸਟਫੇਸਬੁੱਕ ਅਕਾਊਂਟ ਉਤੇ ਲਿਖਿਆ ਹੈ ਕਿ ਇਹ ਸਾਡੇ ਸ਼ੇਰ ਭਰਾ ਸਨ, ਇਨ੍ਹਾਂ ਨੇ ਸਾਡੇ ਲਈ ਬਹੁਤ ਕੁਝ ਕੀਤਾ ਹੈ। ਇਹ ਹਮੇਸ਼ਾ ਸਾਡੇ ਦਿਲ ਵਿੱਚ ਵੱਸਦੇ ਰਹਿਣਗੇ। ਜੋ ਵੀ ਹੋਇਆ ਬਹੁਤ ਜ਼ਿਆਦਾ ਮਾੜਾ ਹੋਇਆ, ਸਾਡੇ ਦੋਵੇਂ ਭਰਾਵਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਤੇ ਵਾਹਿਗੁਰੂ ਇਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ, ਇਸ ਵੀਰਾਨ ਦਾ ਘਾਟਾ ਸਾਨੂੰ ਕਦੇ ਪੂਰਾ ਨਹੀਂ ਹੋਵੇਗਾ। ਇਸ ਦੌਰਾਨ ਲਿਖਿਆ ਕਿ ਤੁਹਾਨੂੰ ਹਮੇਸ਼ਾ ਮਿਸ ਕਰਾਂਗਾ।

ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਕੁੱਸਾ ਤੇ ਜਗਰੂਪ ਰੂਪਾ ਨੂੰ ਯਾਦ ਕਰਦਿਆਂ ਪਾਈ ਪੋਸਟਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਅਟਾਰੀ ਦੇ ਪਿੰਡ ਚਿਚਾ ਭਕਨਾ ’ਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਸੀ ਜਦੋਂ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਪਿੰਡ ਵਿੱਚ ਲੁਕੇ ਹੋਏ ਸਨ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ।

ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਕੁੱਸਾ ਤੇ ਜਗਰੂਪ ਰੂਪਾ ਨੂੰ ਯਾਦ ਕਰਦਿਆਂ ਪਾਈ ਪੋਸਟਇਸ ਮੁਕਾਬਲੇ ਦੌਰਾਨ ਤਿੰਨ ਪੁਲਿਸ ਕਰਮੀ ਜ਼ਖਮੀ ਹੋ ਗਏ ਸਨ। ਮਿਲੀ ਜਾਣਕਾਰੀ ਮੁਤਾਬਿਕ ਬਲਜਿੰਦਰ ਸਿੰਘ, ਸੁਰਿੰਦਰਪਾਲ ਸਿੰਘ ਤੇ ਸੁਖਦੇਵ ਸਿੰਘ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। AGTF ਮੁਖੀ ਪ੍ਰਮੋਦ ਬਾਨ ਨੇ ਦੱਸਿਆ ਸੀ ਕਿ ਕਰੀਬ 4 ਘੰਟੇ ਚੱਲੇ ਇਸ ਮੁਠਭੇੜ ਦੌਰਾਨ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਲੋੜੀਂਦੇ ਸ਼ਾਰਪ ਸ਼ੂਟਰ ਜਗਰੂਪ ਰੂਪਾ ਤੇ ਮਨੂੰ ਕੁੱਸਾ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਇਸ ਮੁਕਾਬਲੇ ਦੌਰਾਨ ਇਕ ਮੀਡੀਆ ਕਰਮੀ ਵੀ ਜ਼ਖ਼ਮੀ ਹੋ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਦੀ ਵੱਡੀ ਕਾਰਵਾਈ, ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਕੱਟਿਆ ਚਲਾਨ , ਜਾਣੋ ਕੀ ਹੈ ਪੂਰਾ ਮਾਮਲਾ

  • Share