Mon, Apr 29, 2024
Whatsapp

ਮਾਹਿਲਪੁਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 1 ਗੈਂਗਸਟਰ ਦੀ ਮੌਤ

Written by  Jashan A -- March 09th 2020 08:30 AM -- Updated: March 09th 2020 08:33 AM
ਮਾਹਿਲਪੁਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 1 ਗੈਂਗਸਟਰ ਦੀ ਮੌਤ

ਮਾਹਿਲਪੁਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 1 ਗੈਂਗਸਟਰ ਦੀ ਮੌਤ

ਮਾਹਿਲਪੁਰ: ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਪਿੰਡ ਚਾਰਨਪੁਰ ਨੇੜੇ ਬੀਤੀ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ 'ਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਢੇਰ ਕਰ ਦਿੱਤਾ, ਜਦਕਿ ਇੱਕ ਨੂੰ ਗ੍ਰਿਫਤਾਰ ਕਰ ਲਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਭੱਜਣ 'ਚ ਕਾਮਯਾਬ ਹੋ ਗਿਆ। ਮ੍ਰਿਤਕ ਦਾ ਨਾਮ ਵਰਿੰਦਰ ਸ਼ੂਟਰ ਦੱਸਿਆ ਜਾ ਰਿਹਾ ਹੈ, ਜੋ ਕਪੂਰਥਲਾ ਦਾ ਰਹਿਣ ਵਾਲਾ ਹੈ। ਹੋਰ ਪੜ੍ਹੋ: ਜਲੰਧਰ 'ਚ ਰੱਸੀਆਂ ਨਾਲ ਬੰਨ੍ਹਿਆ ਲੜਕਾ, ਜਾਣੋ ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਰਾਤ 12 ਵਜੇ ਦੇ ਕਰੀਬ ਦੀ ਹੈ ਤੇ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਪੁਲਿਸ ਨੇ ਸਾਂਝਾ ਅਪਰੇਸ਼ਨ ਦੇ ਜ਼ਰੀਏ ਇਹ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਫੜ੍ਹੇ ਗਏ ਗੈਂਗਸਟਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਸ ਮਾਮਲੇ 'ਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। -PTC News


Top News view more...

Latest News view more...