Advertisment

ਮਾਹਿਲਪੁਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 1 ਗੈਂਗਸਟਰ ਦੀ ਮੌਤ

author-image
Jashan A
Updated On
New Update
ਮਾਹਿਲਪੁਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 1 ਗੈਂਗਸਟਰ ਦੀ ਮੌਤ
Advertisment
ਮਾਹਿਲਪੁਰ: ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਪਿੰਡ ਚਾਰਨਪੁਰ ਨੇੜੇ ਬੀਤੀ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ 'ਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਢੇਰ ਕਰ ਦਿੱਤਾ, ਜਦਕਿ ਇੱਕ ਨੂੰ ਗ੍ਰਿਫਤਾਰ ਕਰ ਲਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਭੱਜਣ 'ਚ ਕਾਮਯਾਬ ਹੋ ਗਿਆ। ਮ੍ਰਿਤਕ ਦਾ ਨਾਮ ਵਰਿੰਦਰ ਸ਼ੂਟਰ ਦੱਸਿਆ ਜਾ ਰਿਹਾ ਹੈ, ਜੋ ਕਪੂਰਥਲਾ ਦਾ ਰਹਿਣ ਵਾਲਾ ਹੈ। publive-imageਹੋਰ ਪੜ੍ਹੋ: ਜਲੰਧਰ 'ਚ ਰੱਸੀਆਂ ਨਾਲ ਬੰਨ੍ਹਿਆ ਲੜਕਾ, ਜਾਣੋ ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਰਾਤ 12 ਵਜੇ ਦੇ ਕਰੀਬ ਦੀ ਹੈ ਤੇ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਪੁਲਿਸ ਨੇ ਸਾਂਝਾ ਅਪਰੇਸ਼ਨ ਦੇ ਜ਼ਰੀਏ ਇਹ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਫੜ੍ਹੇ ਗਏ ਗੈਂਗਸਟਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਸ ਮਾਮਲੇ 'ਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। -PTC News-
punjabi-news %e0%a8%aa%e0%a9%81%e0%a8%b2%e0%a8%bf%e0%a8%b8-%e0%a8%ae%e0%a9%81%e0%a8%95%e0%a8%be%e0%a8%ac%e0%a8%b2%e0%a9%87-%e0%a8%9a-%e0%a8%97%e0%a9%88%e0%a8%82%e0%a8%97%e0%a8%b8%e0%a8%9f%e0%a8%b0-%e0%a8%a6 gangster-killed-in-police-encounter police-encounter-in-mahilpur
Advertisment

Stay updated with the latest news headlines.

Follow us:
Advertisment