Advertisment

ਗੈਂਗਸਟਰ ਬਿਸ਼ਨੋਈ ਅੱਠ ਦਿਨ ਦੇ ਰਿਮਾਂਡ 'ਤੇ, ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼

author-image
Ravinder Singh
Updated On
New Update
ਗੈਂਗਸਟਰ ਬਿਸ਼ਨੋਈ ਅੱਠ ਦਿਨ ਦੇ ਰਿਮਾਂਡ 'ਤੇ, ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼
Advertisment
ਅੰਮ੍ਰਿਤਸਰ : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ 6 ਜੁਲਾਈ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ। ਇਹ ਜਾਣਕਾਰੀ ਅੰਮ੍ਰਿਤਸਰ ਦੇ ਏਸੀਪੀ ਪਲਵਿੰਦਰ ਸਿੰਘ ਨੇ ਦਿੱਤੀ। ਰਾਣਾ ਕੰਧੋਵਾਲੀਆ ਦੇ ਮਾਮਲੇ ਵਿੱਚ ਪੁਲਿਸ ਲਾਰੈਂਸ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਹੈ। ਲਾਰੈਂਸ ਦੇ ਸਾਥੀ ਜੱਗੂ ਭਗਵਾਨਪੁਰੀਆ ਦੇ ਫੇਸਬੁੱਕ ਪੇਜ ਉਤੇ ਰਾਣਾ ਕੰਧੋਵਾਲੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਉਣ ਸਮੇਂ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਅੰਮ੍ਰਿਤਸਰ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ।
Advertisment
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਸਟੇਟ ਸਪੈਸ਼ਲ ਸੈਲ 'ਚ ਲਿਆਂਦਾਸੋਮਵਾਰ ਸ਼ਾਮ ਮਾਨਸਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲੀਸ ਨੇ 24 ਘੰਟੇ ਦੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ, ਜਿਸ ਤਹਿਤ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ ਅਤੇ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ  (SSOC) ਵਿੱਚ ਰੱਖਿਆ ਗਿਆ ਹੈ। ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਇੱਥੇ ਮੌਜੂਦ ਸਨ। SSOC ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਹੈ। ਬਾਹਰ ਬਲੈਕ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਸਟੇਟ ਸਪੈਸ਼ਲ ਸੈਲ 'ਚ ਲਿਆਂਦਾਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਖ਼ਤ ਸੁਰੱਖਿਆ ਵਿਚਕਾਰ ਖਰੜ ਤੋਂ ਮਾਨਸਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਉਥੋਂ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਗਿਆ ਸੀ ਅਤੇ ਅਦਾਲਤ ਨੇ ਇਹ ਮਨਜ਼ੂਰ ਕਰ ਲਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਸਟੇਟ ਸਪੈਸ਼ਲ ਸੈਲ 'ਚ ਲਿਆਂਦਾਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਰਵਾਨਾ ਹੋ ਗਈ। ਲਾਰੈਂਸ ਨੂੰ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁਲਿਸ ਨੇ ਪੇਸ਼ੀ ਲਈ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।
Advertisment
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਲਾਰੈਂਸ ਗਿਰੋਹ ਨੇ ਗਾਇਕ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਬਿਸ਼ਨੋਈ ਦਾ ਨਾਂ ਕਤਲ ਕੇਸ ਵਿੱਚ ਹੋਈਆਂ ਗ੍ਰਿਫ਼ਤਾਰੀਆਂ ਵਿੱਚ ਵਾਰ-ਵਾਰ ਆ ਰਿਹਾ ਸੀ। ਇਸ ਤੋਂ ਬਾਅਦ ਹੀ ਉਸ ਨੂੰ ਦਿੱਲੀ ਤੋਂ ਮਾਨਸਾ ਲਿਆਂਦਾ ਗਿਆ, ਜਿੱਥੇ ਉਸ ਨੂੰ ਦੋ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਵਾਰ 13 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। publive-image ਇਹ ਵੀ ਪੜ੍ਹੋ : ਜੈਕਲਿਨ ਫਰਨਾਂਡੀਜ਼ ਬਿਆਨ ਦਰਜ ਕਰਵਾਉਣ ਈਡੀ ਦਫ਼ਤਰ ਪੁੱਜੀ-
latestnews court amritsar gangster lawrencebishnoi sidhu punjabnews murdercase moosawala transitremand
Advertisment

Stay updated with the latest news headlines.

Follow us:
Advertisment