ਮੁੱਖ ਖਬਰਾਂ

ਗੈਂਗਸਟਰ ਮਨਪ੍ਰੀਤ ਮੰਨਾ ਨੂੰ ਤਿੰਨ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

By Ravinder Singh -- September 21, 2022 8:08 pm -- Updated:September 21, 2022 8:08 pm

ਤਲਵੰਡੀ ਸਾਬੋ : ਸਬ ਡਵੀਜ਼ਨ ਤਲਵੰਡੀ ਸਾਬੋ ਦੇ ਵਪਾਰਕ ਨਗਰ ਰਾਮਾਂ ਮੰਡੀ ਦੇ ਇਕ ਵਪਾਰੀ ਤੋਂ ਕਥਿਤ ਤੌਰ ਉਤੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਬਠਿੰਡਾ ਪੁਲਿਸ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਲਈ ਕਥਿਤ ਕੋਰੋਲਾ ਗੱਡੀ ਮੁਹੱਈਆ ਕਰਵਾਉਣ ਵਾਲੇ ਤੇ ਮਸ਼ਹੂਰ ਗੈਂਗਸਟਰ ਕੁਲਵੀਰ ਨਰੂਆਣਾ ਦੇ ਕਤਲ ਮਾਮਲੇ ਵਿਚ ਕਥਿਤ ਤੌਰ ਉਤੇ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਤਲਵੰਡੀ ਸਾਬੋ ਦੇ ਨਾਮੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫਿਰੋਜ਼ਪੁਰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ਉਤੇ ਲਿਆ ਕੇ ਅੱਜ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕਰਦਿਆਂ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ।

ਗੈਂਗਸਟਰ ਮਨਪ੍ਰੀਤ ਮੰਨਾ ਨੂੰ ਤਿੰਨ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆਇੱਥੇ ਦੱਸਣਾ ਬਣਦਾ ਹੈ ਕਿ ਸਬ ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾਂਮੰਡੀ ਦੇ ਇਕ ਕਾਰੋਬਾਰੀ ਨੇ ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਲਾਰੈਂਸ ਬਿਸ਼ਨੋਈ ਗਿਰੋਹ ਉਤੇ ਫੋਨ ਕਰਕੇ ਉਸਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਇਲਜ਼ਾਮ ਲਾਏ ਹਨ, ਜਿਸ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਨੇ ਮਾਮਲੇ ਦੀ ਜਾਂਚ ਸਬੰਧੀ ਇੱਕ ਟੀਮ ਗਠਿਤ ਕੀਤੀ ਹੈ। ਇਸ ਵਿਚ ਡੀ.ਐੱਸ.ਪੀ ਤਲਵੰਡੀ ਸਾਬੋ ਜਤਿਨ ਬਾਂਸਲ ਤੋਂ ਇਲਾਵਾ ਰਾਮਾਂਮੰਡੀ ਪੁਲਿਸ ਅਧਿਕਾਰੀ ਅਤੇ ਸੀਆਈਏ ਸਟਾਫ ਬਠਿੰਡਾ ਦੇ ਅਧਿਕਾਰੀ ਸ਼ਾਮਿਲ ਕੀਤੇ ਗਏ ਹਨ।

ਇਹ ਵੀ ਪੜ੍ਹੋ : ਐਸਜੀਪੀਸੀ ਦੇ ਯਤਨਾਂ ਨੂੰ ਪਿਆ ਬੂਰ ; ਸਿੱਖੀ ਛੱਡ ਕੇ ਗਏ 56 ਪਰਿਵਾਰਾਂ ਦੀ ਹੋਈ ਘਰ ਵਾਪਸੀ

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ ਦੀ ਉਕਤ ਜਾਂਚ ਟੀਮ ਨੇ ਅੱਜ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫਿਰੋਜ਼ਪੁਰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ਉਤੇ ਲਿਆ ਕੇ ਤਲਵੰਡੀ ਸਾਬੋ ਦੀ ਅਦਾਲਤ ਵਿਚ ਪੇਸ਼ ਕਰਕੇ ਉਸਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। ਉੱਧਰ ਸੰਪਰਕ ਕਰਨ ਉਤੇ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਨੇ ਮੰਨਾ ਨੂੰ ਤਲਵੰਡੀ ਸਾਬੋ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਰਾਮਾਂਮੰਡੀ ਫਿਰੌਤੀ ਮਾਮਲੇ ਵਿਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਰਾਮਾਂਮੰਡੀ ਦੇ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

-PTC News

 

  • Share