adv-img
ਮੁੱਖ ਖਬਰਾਂ

ਗੈਂਗਸਟਰ ਮਨਪ੍ਰੀਤ ਰਾਈਆ ਤੇ ਮਨਦੀਪ ਤੂਫ਼ਾਨ ਦਾ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

By Pardeep Singh -- September 26th 2022 02:02 PM

ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮਨਪ੍ਰੀਤ ਰਾਈਆ ਅਤੇ ਮਨਦੀਪ ਤੂਫ਼ਾਨ ਦਾ ਦੋ ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇਮ ਵਿੱਚ ਮਾਨਸਾ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਨੂੰ ਟ੍ਰਾਂਜ਼ਿਟ ਰਿਮਾਂਡ ਦਿੱਤਾ ਹੈ।

ਐਡਵੋਕੇਟ ਅਮਿਤ ਅਗਨੀਹੋਤਰੀ ਨੇ ਦੱਸਿਆ ਕਿ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੱਜ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਅਦਾਲਤ ਨੇ ਦੋਹਾਂ ਨੂੰ ਜ਼ੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਹੈ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਦੋਹਾਂ ਨੂੰ ਕਿਡਨੈਪਿੰਗ ਮਾਮਲੇ ਵਿੱਚ ਨਾਮਜ਼ਦ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਦੋਹਾਂ ਦਾ ਟਰਾਂਜਿਟ ਰਿਮਾਂਡ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਸੀ ਕਿਉਂਕਿ ਇਨ੍ਹਾਂ ਦੋਵਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਸਕਿਉਰਿਟੀ ਜ਼ਿਆਦਾ ਹੋਣ ਕਾਰਨ ਅਸਫਲ ਰਹੇ।

ਇਹ ਵੀ ਪੜ੍ਹੋ:ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਰੱਖਿਆ ਮੌਨ ਵਰਤ

-PTC News

  • Share