ਮੁੱਖ ਖਬਰਾਂ

ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਮਾਮਲੇ 'ਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By Shanker Badra -- November 23, 2019 5:40 pm -- Updated:November 23, 2019 5:41 pm

ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਮਾਮਲੇ 'ਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ:ਮੋਹਾਲੀ : ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਨੂੰ ਅੱਜ ਪਰਮੀਸ਼ ਵਰਮਾ 'ਤੇ ਹੋਏ ਹਮਲੇ ਮਾਮਲੇ 'ਚ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਜੱਜ ਹਰਿੰਦਰ ਕੌਰ ਦੀ ਅਦਾਲਤ ਨੇ ਉਨ੍ਹਾਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।

Gangster Sukhpreet Buddha Mohali Court Parmesh Verma Case Sent 7 days police remand ਪਰਮੀਸ਼ ਵਰਮਾ 'ਤੇ ਹੋਏ ਹਮਲੇ ਮਾਮਲੇ 'ਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਮਾਮਲੇ ਦੇ ਮੁਲਜ਼ਮ ਬਿੱਟੂ ਦੀ ਹੱਤਿਆ ਇਸੇ ਸਾਲ ਜੂਨ 'ਚ ਨਾਭਾ ਜੇਲ੍ਹ 'ਚ ਕੀਤੀ ਗਈ ਸੀ। ਜਿਸ ਤੋਂ ਬਾਅਦ ਸੁਖਪ੍ਰੀਤ ਸਿੰਘ ਉਰਫ ਬੁੱਢਾ ਨੇ ਫੇਸਬੁੱਕ 'ਤੇ ਬਿੱਟੂ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧ ਰੱਖਣ ਵਾਲੇ ਬੁੱਢਾ ਖ਼ਿਲਾਫ਼ ਪੰਜਾਬ ਸਮੇਤ ਹਰਿਆਣਾ 'ਚ 15 ਤੋਂ ਜ਼ਿਆਦਾ ਅਪਰਾਧਿਕ ਮਾਮਲੇ ਦਰਜ ਹਨ।

Gangster Sukhpreet Buddha Mohali Court Parmesh Verma Case Sent 7 days police remand ਪਰਮੀਸ਼ ਵਰਮਾ 'ਤੇ ਹੋਏ ਹਮਲੇ ਮਾਮਲੇ 'ਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਸੀ ਕਿ ਗੈਂਗਸਟਰ ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਉਹ ਡਰ ਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ 'ਚ ਵੀ ਉਹ ਮੁੱਖ ਮੁਲਜ਼ਮ ਸੀ। ਗਿੱਪੀ ਗਰੇਵਾਲ ਨੂੰ ਧਮਕੀ ਦੇਣ ਪਿੱਛੇ ਵੀ ਉਹੀ ਸੀ। ਉਹ ਵ੍ਹਟਸਐਪ 'ਤੇ ਵਪਾਰੀਆਂ ਨੂੰ ਪੈਸਿਆਂ ਲਈ ਧਮਕੀਆਂ ਦਿੰਦਾ ਸੀ।

Gangster Sukhpreet Buddha Mohali Court Parmesh Verma Case Sent 7 days police remand ਪਰਮੀਸ਼ ਵਰਮਾ 'ਤੇ ਹੋਏ ਹਮਲੇ ਮਾਮਲੇ 'ਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਦੱਸ ਦੇਈਏ ਕਿ ਜਦੋਂ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈਸ਼ੁਰੂ ਕੀਤੀ ਸੀ ਤਾਂ ਉਹ ਦੇਸ਼ ਛੱਡ ਕੇ ਸੰਯੁਕਤਅਰਬ ਅਮੀਰਤ ਚਲਿਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਬੁੱਢਾ ਨੂੰ ਲਗਾਤਾਰ ਟ੍ਰੇਸ ਕਰ ਰਹੀ ਸੀ। ਪੰਜਾਬ ਪੁਲਿਸ ਨੇ ਅੱਧੀ ਰਾਤ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਅਰਮੀਨੀਆ ਤੋਂ ਡਿਪੋਰਟ ਕੀਤਾ ਗਿਆ ਸੀ।
-PTCNews

  • Share