Fri, Apr 19, 2024
Whatsapp

ਪੰਜਾਬ ਦੇ ਵਕੀਲਾਂ ਵੱਲੋਂ ਲਾਰੈਂਸ ਬਿਸ਼ਨੋਈ ਦੀ ਨੁਮਾਇੰਦਗੀ ਕਰਨ ਤੋਂ ਇਨਕਾਰ, ਗੈਂਗਸਟਰ ਦੇ ਪਿਤਾ ਨੇ SC ਦਾ ਰੁਖ ਕੀਤਾ

Written by  Jasmeet Singh -- June 27th 2022 01:57 PM
ਪੰਜਾਬ ਦੇ ਵਕੀਲਾਂ ਵੱਲੋਂ ਲਾਰੈਂਸ ਬਿਸ਼ਨੋਈ ਦੀ ਨੁਮਾਇੰਦਗੀ ਕਰਨ ਤੋਂ ਇਨਕਾਰ, ਗੈਂਗਸਟਰ ਦੇ ਪਿਤਾ ਨੇ SC ਦਾ ਰੁਖ ਕੀਤਾ

ਪੰਜਾਬ ਦੇ ਵਕੀਲਾਂ ਵੱਲੋਂ ਲਾਰੈਂਸ ਬਿਸ਼ਨੋਈ ਦੀ ਨੁਮਾਇੰਦਗੀ ਕਰਨ ਤੋਂ ਇਨਕਾਰ, ਗੈਂਗਸਟਰ ਦੇ ਪਿਤਾ ਨੇ SC ਦਾ ਰੁਖ ਕੀਤਾ

ਚੰਡੀਗੜ੍ਹ, 27 ਜੂਨ: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਕਥਿਤ ‘ਮਾਸਟਰਮਾਈਂਡ’ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦਿੱਲੀ ਅਦਾਲਤ ਅਤੇ ਮਾਨਸਾ ਅਦਾਲਤ ਵੱਲੋਂ ਬਿਸ਼ਨੋਈ ਦੀ ਪੰਜਾਬ ਪੁਲਿਸ ਨੂੰ ਹਿਰਾਸਤ ਸਬੰਧੀ ਦਿੱਤੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਿਸ਼ਨੂ ਦੇ ਪਿਤਾ ਦੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ ਅਤੇ ਸੁਣਵਾਈ 11 ਜੁਲਾਈ 2022 ਨੂੰ ਸੁਣਵਾਈ ਦੀ ਤਰੀਖ ਦਿੱਤੀ ਹੈ। ਇਹ ਵੀ ਪੜ੍ਹੋ: ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਪਟੀਸ਼ਨ ਦਾ ਜ਼ਿਕਰ ਐਡਵੋਕੇਟ ਸੰਗਰਾਮ ਸਿੰਘ ਵੱਲੋਂ ਕੀਤਾ ਗਿਆ ਜਿਸ ਨੇ ਕਿਹਾ ਸੀ ਕਿ ਬਾਰ ਐਸੋਸੀਏਸ਼ਨ ਦਾ ਕੋਈ ਵੀ ਵਿਅਕਤੀ ਬਿਸ਼ਨੋਈ ਵੱਲੋਂ ਪੇਸ਼ ਨਹੀਂ ਹੋ ਰਿਹਾ ਸੀ। ਬੈਂਚ ਨੇ ਇਸਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ, "ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਬਾਰ ਕਿਸੇ ਵੀ ਅਪਰਾਧਿਕ ਮਾਮਲੇ ਨੂੰ ਨਾਂਹ ਨਹੀਂ ਕਰ ਸਕਦੀ। ਤੁਹਾਨੂੰ ਉੱਥੇ ਹਾਈ ਕੋਰਟ ਵਿੱਚ ਜਾਣਾ ਚਾਹੀਦਾ ਹੈ ਅਤੇ ਕਾਨੂੰਨੀ ਨਿਪਟਾਰਾ ਕਰਨਾ ਚਾਹੀਦਾ ਹੈ।" ਜਿਸਤੇ ਪਟੀਸ਼ਨਰ ਦੇ ਵਕੀਲ ਨੇ ਬੈਂਚ ਨੂੰ ਦੱਸਿਆ, "ਅਸੀਂ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਵੀ ਚੁਣੌਤੀ ਦੇ ਰਹੇ ਹਾਂ।" ਇਸ 'ਤੇ ਬੈਂਚ ਨੇ ਪੁੱਛਿਆ ਕਿ 'ਉਸ 'ਤੇ ਪੰਜਾਬ 'ਚ ਕਾਰਵਾਈ ਕਿਉਂ ਨਹੀਂ ਕੀਤੀ ਜਾ ਸਕਦੀ?" ਉਨ੍ਹਾਂ ਅੱਗੇ ਕਿਹਾ ''ਜਦੋਂ ਕਤਲ ਮਾਨਸਾ 'ਚ ਹੋਇਆ ਸੀ ਤਾਂ ਸੁਣਵਾਈ ਦਿੱਲੀ 'ਚ ਕਿਉਂ ਹੋਵੇਗੀ? ਬੈਂਚ ਨੇ 11 ਜੁਲਾਈ ਨੂੰ ਕੇਸ ਦੀ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ, ਜਦੋਂ SC ਛੁੱਟੀਆਂ ਤੋਂ ਬਾਅਦ ਦੁਬਾਰਾ ਖੁੱਲ੍ਹਦਾ ਹੈ। ਬਿਸ਼ਨੋਈ ਦੇ ਪਿਤਾ ਅਨੁਸਾਰ ਲਾਰੈਂਸ ਨੂੰ ਪੰਜਾਬ ਦੀ ਮਾਨਸਾ ਅਦਾਲਤ ਵਿੱਚ ਵਕੀਲ ਨਹੀਂ ਮਿਲ ਰਿਹਾ ਹੈ ਕਿਉਂਕਿ ਬਾਰ ਨੇ ਉਸ ਦੇ ਕਿਸੇ ਵੀ ਵਕੀਲ ਉਸਦੀ ਤਰਫੋਂ ਅਦਾਲਤ ਵਿੱਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਦੇ ਪੁਰਾਣੇ ਹੁਕਮ ਕਿ ਬਿਸ਼ਨੋਈ ਨੂੰ ਪੰਜਾਬ ਨਾ ਲਿਜਾਇਆ ਜਾਵੇ, ਫਿਰ ਵੀ ਉਸਦੀ ਹਿਰਾਸਤ ਪੰਜਾਬ ਪੁਲਿਸ ਨੂੰ ਪੰਜਾਬ ਦੇ ਮਾਨਸਾ ਲੈ ਜਾਣ ਲਈ ਦੇ ਦਿੱਤੀ ਗਈ। ਇਹ ਵੀ ਪੜ੍ਹੋ: ਯਸ਼ਵੰਤ ਸਿਨਹਾ ਨੇ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਕੀਤੀ ਦਾਖ਼ਲ ਇਨ੍ਹਾਂ ਦਾਅਵਿਆਂ ਨੂੰ ਦਰਕਿਨਾਰ ਕਰਦਿਆਂ ਉਸ ਦੇ ਪਿਤਾ ਨੇ ਇਹ ਵੀ ਮੰਗ ਕੀਤੀ ਕਿ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਣੀ ਚਾਹੀਦੀ ਹੈ ਅਤੇ ਦਿੱਲੀ ਵਿੱਚ ਵੀ ਉਸ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਸੀ। ਜ਼ਿਕਰਯੋਗ ਹੈ ਕਿ ਇਹ ਗੱਲ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਲਾਰੈਂਸ ਬਿਸ਼ਨੋਈ ਨੇ ਪਹਿਲਾਂ ਹੀ ਦੋਸ਼ ਲਾਇਆ ਸੀ ਕਿ ਪੰਜਾਬ ਵਿਚ ਉਸ ਦੀ ਜਾਨ ਨੂੰ ਖ਼ਤਰਾ ਹੈ ਅਤੇ ਝੂਠੇ ਪੁਲਿਸ ਮੁਕਾਬਲੇ ਵਿਚ ਉਸਨੂੰ ਮਾਰਿਆ ਜਾ ਸਕਦਾ ਹੈ। -PTC News


Top News view more...

Latest News view more...