ਪੰਜਾਬ

ਗੈਂਗਵਾਰ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਜ਼ਦੀਕੀ ਦੀ ਲਈ ਜਾਨ

By Pardeep Singh -- January 11, 2022 4:24 pm

ਪਟਿਆਲਾ: ਵਿਕਾਸ ਨਗਰ ਦੇ ਸਾਬਕਾ ਸਰਪੰਚ ਤਾਰਾ ਦੱਤ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਸਵੇਰੇ ਹੀ ਅੰਜਾਮ ਦਿੱਤਾ ਗਿਆ। ਹਮਲੇ ਵਿੱਚ ਸਾਬਕਾ ਸਰਪੰਚ ਤਾਰਾ ਦੱਤ ਦੇ ਦੋ ਤੋਂ ਤਿੰਨ ਗੋਲੀਆ ਲੱਗੀਆ ਸਨ। ਜਿਸ ਨੂੰ ਨਾਜ਼ੁਕ ਸਥਿਤੀ ਵਿੱਚ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਪਰ ਉਥੇ ਹੀ ਕੁੱਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

ਤੁਹਾਨੂੰ ਦੱਸ ਦੇਈਏ ਕਿ ਤਾਰਾ ਦੱਤ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਜ਼ਦੀਕੀ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਤਾਰਾ ਦੱਤ ਖ਼ਿਲਾਫ਼ ਲੜਾਈ-ਝਗੜਿਆਂ ਦੇ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਬਾਰੇ ਐਸਪੀ ਸਿਟੀ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਸਾਬਕਾ ਸਰਪੰਚ ਤਾਰਾ ਦੱਤ 'ਤੇ ਗੋਲੀਆਂ ਚਲਾਉਣ ਬਾਰੇ ਸੂਚਨਾ ਮਿਲੀ ਹੈ। ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਸੂਤਰਾਂ ਅਨੁਸਾਰ ਇਹ ਘਟਨਾ ਗੈਂਗਵਾਰ ਦਾ ਨਤੀਜਾ ਹੈ।

ਇਹ ਵੀ ਪੜ੍ਹੋ:ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਹੋਇਆ ਕੋਰੋਨਾ, ICU ਵਿੱਚ ਭਰਤੀ

-PTC News

  • Share