ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ,ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ
ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ,ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ:ਗੜ੍ਹਸ਼ੰਕਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਹੈ।ਜਿੱਥੇਸੜਕ ਹਾਦਸੇ 'ਚ ਪਿਤਾ ਦੀ ਮੌਤ ਹੋ ਗਈ ਹੈ ਅਤੇ ਪੁੱਤਰ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਥਿਤ ਪਿੰਡ ਨੰਗਲਾਂ ਵਿਖੇ ਬੀਤੀ ਰਾਤ ਇਕ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ,ਜਦਕਿ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਮਹਿੰਦਰ ਪਾਲ ਵਾਸੀ ਬੇਗਰਮਪੁਰ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੈ, ਮ੍ਰਿਤਕ ਦਾ ਲੜਕਾ ਦਲਜੀਤ ਕੁਮਾਰ ਚੰਡੀਗੜ੍ਹ ਵਿਖੇ ਜੇਰੇ ਇਲਾਜ ਹੈ। ਦੱਸਿਆ ਜਾ ਰਿਹਾ ਹੈ ਕਿ ਫ਼ਿਲਹਾਲ ਐਕਟਿਵਾ ਸਵਾਰ ਜ਼ਖਮੀਆਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ। -PTCNews