Sat, Apr 27, 2024
Whatsapp

ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਬੱਸ ਤੇ ਸਕਾਰਪੀਓ ਦੀ ਭਿਆਨਕ ਟੱਕਰ , ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ

Written by  Shanker Badra -- January 22nd 2020 01:10 PM
ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਬੱਸ ਤੇ ਸਕਾਰਪੀਓ ਦੀ ਭਿਆਨਕ ਟੱਕਰ , ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ

ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਬੱਸ ਤੇ ਸਕਾਰਪੀਓ ਦੀ ਭਿਆਨਕ ਟੱਕਰ , ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ

ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਬੱਸ ਤੇ ਸਕਾਰਪੀਓ ਦੀ ਭਿਆਨਕ ਟੱਕਰ , ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ:ਗੜ੍ਹਸ਼ੰਕਰ : ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਭੱਜਲਾ ਦੇ ਫਾਟਕ ਨੇੜੇ ਇਕ ਬੱਸ ਤੇ ਸਕਾਰਪੀਓ ਜੀਪ ਵਿਚਾਲੇ ਸਿੱਧੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ ਦੀ ਮੌਤ ਹੋ ਗਈਤੇ ਇੱਕ ਫ਼ੌਜੀ ਜਵਾਨ ਸਮੇਤ 7 ਜਣੇ ਜ਼ਖ਼ਮੀ ਹੋ ਗਏ ਹਨ। [caption id="attachment_382110" align="aligncenter" width="300"]Garhshankar-Hoshiarpur Road bus and scorpio collision , Solder killed, 7 injured ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇਬੱਸ ਤੇ ਸਕਾਰਪੀਓ ਦੀ ਭਿਆਨਕ ਟੱਕਰ , ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ[/caption] ਮਿਲੀ ਜਾਣਕਾਰੀ ਮੁਤਾਬਕ ਜੰਮੂ ਤੋਂ ਚੰਡੀਗੜ੍ਹ ਜਾ ਰਹੀ ਸੀ.ਟੀ.ਯੂ. ਬੱਸ ਸਾਹਮਣੇ ਤੋਂ ਆ ਰਹੀ ਸਕੋਰਪੀਓ ਜੀਪ ਨਾਲ ਟਕਰਾ ਗਈ, ਜਿਸ ਦੌਰਾਨ ਸਕਾਰਪੀਓ ਬੁਰੀ ਤਰ੍ਹਾਂ ਨਾਲ ਟੁੱਟ ਗਈ ਤੇ ਉਸ 'ਚ ਬੈਠੀਆਂ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਇਲਾਜ ਲਈ ਲਿਜਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। [caption id="attachment_382113" align="aligncenter" width="300"]Garhshankar-Hoshiarpur Road bus and scorpio collision , Solder killed, 7 injured ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇਬੱਸ ਤੇ ਸਕਾਰਪੀਓ ਦੀ ਭਿਆਨਕ ਟੱਕਰ , ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ[/caption] ਦੱਸਿਆ ਜਾਂਦਾ ਹੈ ਕਿ ਸਕਾਰਪੀਓ 'ਚ ਸਵਾਰ ਸੈਨਿਕ ਜਸਵਿੰਦਰ ਸਿੰਘ ਪੁੱਤਰ ਪ੍ਰਭੂ ਪਿੰਡ ਥਾਣਾ (ਰੋਪੜ) ਦੀ ਮੌਤ ਹੋ ਗਈ, ਜਦਕਿਸਕਾਰਪੀਓ ਚਾਲਕ ਫ਼ੌਜ ਦਾ ਜਵਾਨ ਮੱਖਣ ਪੁੱਤਰ ਪਿਆਰਾ ਸਿੰਘ ਤੇ ਹਰਵਿੰਦਰ ਸਿੰਘ ਨਾਂਅ ਦਾ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਇਸ ਦੇ ਇਲਾਵਾ ਬੱਸ 'ਚ ਸਵਾਰ ਸੰਤੋ, ਮਨਪ੍ਰੀਤ, ਰਾਜਵਿੰਦਰ ਕੌਰ, ਨਿਰਮਲ ਸਿੰਘ ਅਤੇ ਸਕੀਤਾ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। -PTCNews


Top News view more...

Latest News view more...