Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖਾਲਸਾਈ ਖੇਡ ਉਤਸਵ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਇਆ ਸ਼ਾਨਦਾਰ ਆਗਾਜ਼

Written by  Jashan A -- October 23rd 2019 03:11 PM
ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖਾਲਸਾਈ ਖੇਡ ਉਤਸਵ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਇਆ ਸ਼ਾਨਦਾਰ ਆਗਾਜ਼

ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖਾਲਸਾਈ ਖੇਡ ਉਤਸਵ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਇਆ ਸ਼ਾਨਦਾਰ ਆਗਾਜ਼

ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖਾਲਸਾਈ ਖੇਡ ਉਤਸਵ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਇਆ ਸ਼ਾਨਦਾਰ ਆਗਾਜ਼ ਖਾਲਸਾਈ ਖੇਡਾਂ ਦਾ ਮੰਤਵ ਨੌਜਵਾਨੀ ਨੂੰ ਖੇਡਾਂ ਦੇ ਨਾਲ-ਨਾਲ ਸਿੱਖ ਵਿਰਸੇ ਨਾਲ ਜੋੜਨਾ-ਭਾਈ ਲੌਂਗੋਵਾਲ ਖਾਲਸਾਈ ਖੇਡ ਉਤਸਵ ’ਚ ਹਿੱਸਾ ਲੈਣ ਪਹੁੰਚੇ 38 ਕਾਲਜਾਂ ਦੇ 3 ਹਜ਼ਾਰ ਵਿਦਿਆਰਥੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖਾਲਸਾਈ ਖੇਡ ਉਤਸਵ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਿੱਖ ਰਵਾਇਤਾਂ ਅਨੁਸਾਰ ਆਰੰਭ ਹੋਇਆ ਜਿਸਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਝੰਡਾ ਲਹਿਰਾਕੇ ਕੀਤਾ। Garhshankarਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਕਾਲਜ ਦੀ 50ਵੀਂ ਵਰੇਗੰਢ ਮੌਕੇ ਆਯੋਜਿਤ ਕੀਤੇ ਗਏ ਖੇਡ ਉਤਸਵ ਦੌਰਾਨ 38 ਕਾਲਜਾਂ ਦੇ ਕਰੀਬ 3 ਹਜ਼ਾਰ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸਦੀ ਆਰੰਭਤਾ ਮੌਕੇ ਖਾਲਸਾਈ ਬਾਣੇ ਵਿਚ ਸਜੇ ਵੱਖ-ਵੱਖ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਮਾਰਚ ਪਾਸਟ ਵਿਚ ਸ਼ਮੂਲੀਅਤ ਕੀਤੀ। Garhshankarਉਦਘਾਟਨੀ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਲਜਾਂ ਦੇ ਖਾਲਸਾਈ ਖੇਡ ਉਤਸਵ ਦਾ ਮੰਤਵ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਕੇ ਉਨ੍ਹਾਂ ਅੰਦਰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ 16 ਸਾਲ ਪਹਿਲਾ ਆਰੰਭ ਕੀਤੀਆਂ ਗਈਆਂ ਇਨ੍ਹਾਂ ਖਾਲਸਾਈ ਖੇਡਾਂ ਦਾ ਬੂਟਾ ਅੱਜ ਇਕ ਵਿਸ਼ਾਲ ਰੁੱਖ ਦਾ ਰੂਪ ਧਾਰਨ ਕਰ ਚੁੱਕਾ ਹੈ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਉਨ੍ਹਾਂ ਅੱਗੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰੀਆਂ ਜਾ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਵਿੱਦਿਆ ਅਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪ੍ਰਬੰਧਕਾਂ ਵਲੋਂ ਖੇਡ ਉਤਸਵ ਲਈ ਕੀਤੇ ਬਾਖੂਬੀ ਪ੍ਰਬੰਧਾਂ ਦੀ ਸ਼ਲਾਘਾ ਕੀਤੀ। Garhshankarਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਖਾਲਸਾਈ ਖੇਡਾਂ ਲਈ ਸਾਡੇ ਇਲਾਕੇ ਦੇ ਕਾਲਜ ਨੂੰ ਚੁਣਨਾਂ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਉੱਦਮ ਦੀ ਪ੍ਰਸੰਸਾ ਕੀਤੀ। ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਵਿੱਦਿਆ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਮੁੱਖ ਸਖਸ਼ੀਅਤਾਂ ਅਤੇ ਕਾਲਜਾਂ ਤੋਂ ਪਹੁੰਚੇ ਸਟਾਫ਼ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਅਜਿਹੀਆਂ ਗਤੀਵਿਧੀਆਂ ਨਿਰੰਤਰ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ। ਕਾਲਜ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ ਦੀ ਆਮਦ ਵਿਚ ਸਵਾਗਤੀ ਸ਼ਬਦ ਕਹੇ ਤੇ ਕਾਲਜ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਕਾਲਜ ਵਲੋਂ ਤਿਆਰ ਕੀਤਾ ਗਿਆ ਵਿਸ਼ੇਸ਼ ‘ਸੋਵੀਨਰ’ ਅਤੇ ਖਾਲਸਾਈ ਖੇਡਾਂ ਸਬੰਧੀ ਕਿਤਾਬਚਾ ਵੀ ਜਾਰੀ ਕੀਤਾ ਗਿਆ। ਤਿੰਨ ਦਿਨ ਚੱਲਣ ਵਾਲੇ ਇਸ ਖਾਲਸਾਈ ਖੇਡ ਉਤਸਵ ਦੇ ਉਦਘਾਟਨ ਉਪਰੰਤ ਲੜਕੇ, ਲੜਕੀਆਂ ਦੀ ਕਬੱਡੀ ਨੈਸ਼ਨਲ ਸਟਾਇਲ, ਖੋ-ਖੋ, ਫੁੱਟਬਾਲ, ਵਾਲੀਬਾਲ, ਬੈਡਮਿਟਨ, ਟੇਬਲ-ਟੈਨਿਸ, ਹਾਕੀ, ਚੈੱਸ, ਹੈਂਡਬਾਲ, ਬਾਸਕਟਬਾਲ, ਰੱਸਾਕਸ਼ੀ, ਵੇਟਲਿਫਟਿੰਗ ਤੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ। Garhshankarਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਸੰਤ ਚਰਨਜੀਤ ਸਿੰਘ ਜੱਸੋਵਾਲ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਸੱਕਤਰ ਅਵਤਾਰ ਸਿੰਘ ਸੈਂਪਲਾ, ਜਥੇਦਾਰ ਸਵਰਨਜੀਤ ਸਿੰਘ, ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਧਰਮਿੰਦਰ ਸਿੰਘ ਉੱਭਾ, ਡਾ. ਪ੍ਰਭਜੀਤ ਸਿੰਘ, ਡਾ. ਗੁਰਬੀਰ ਸਿੰਘ, ਡਾ. ਸਤਵਿੰਦਰ ਸਿੰਘ ਢਿੱਲੋਂ, ਡਾ. ਸਾਹਿਬ ਸਿੰਘ, ਡਾ. ਜਸਵੀਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਨਾਮ ਸਿੰਘ ਰਸੂਲਪੁਰ, ਰਾਜਿੰਦਰ ਸਿੰਘ ਸ਼ੂਕਾ, ਬੂਟਾ ਸਿੰਘ ਅਲੀਪੁਰ, ਜਥੇਦਾਰ ਇਕਬਾਲ ਸਿੰਘ ਖੇੜਾ ਤੇ ਹੋਰ ਮੌਜੂਦ ਸਨ। -PTC News


Top News view more...

Latest News view more...