ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਵਾਪਰੇ 2 ਭਿਆਨਕ ਸੜਕ ਹਾਦਸੇ, 1 ਦੀ ਮੌਤ, 5 ਜ਼ਖਮੀ

ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਵਾਪਰੇ 2 ਭਿਆਨਕ ਸੜਕ ਹਾਦਸੇ, 1 ਦੀ ਮੌਤ, 5 ਜ਼ਖਮੀ,ਗੜ੍ਹਸ਼ੰਕਰ: ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਪਿੰਡ ਬਡੇਸਰੋਂ ਕੋਲ ਦੋ ਭਿਆਨਕ ਸੜਕ ਹਾਦਸੇ ਵਾਪਰਨ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਪੰਜ ਜਣੇ ਜ਼ਖਮੀ ਹੋ ਗਏ। ਇਕ ਕਾਰ ਤੇ ਸਕੂਟੀ ਵਿਚਕਾਰ ਟੱਕਰ ਹੋ ਜਾਣ ਨਾਲ ਸਕੂਟੀ ਚਾਲਕ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਵੀ ਜ਼ਖ਼ਮੀ ਹੋ ਗਿਆ।

ਇਸ ਹਾਦਸੇ ’ਚ ਸਕੂਟੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਕਾਰ ਵੀ ਪਲਟੀਆਂ ਖਾ ਜਾਣ ਨਾਲ ਕਾਫੀ ਨੁਕਸਾਨੀ ਗਈ। ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਗਡ਼੍ਹਸ਼ੰਕਰ ਪਹੁੰਚਾਇਆ ਗਿਆ, ਜਿਥੇ ਉਸਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਹੋਰ ਪੜ੍ਹੋ:ਹੁਣ ਮਹਿੰਗੀ ਹੋ ਸਕਦੀ ਹੈ ਹਵਾਈ ਯਾਤਰਾ ! ਜਾਣੋ ਵਜ੍ਹਾ

ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News