ਗੜ੍ਹਸ਼ੰਕਰ ਦੇ ਪਿੰਡ ਰੋਡ ਮਜਾਰਾ ਵਿਖੇ ਚਿੱਟਾ ਵੇਚਣ ਵਾਲਿਆਂ ਦੀ ਹੁਣ ਖੈਰ ਨਹੀਂ , ਕਈ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ

By Shanker Badra - September 09, 2019 1:09 pm

ਗੜ੍ਹਸ਼ੰਕਰ ਦੇ ਪਿੰਡ ਰੋਡ ਮਜਾਰਾ ਵਿਖੇ ਚਿੱਟਾ ਵੇਚਣ ਵਾਲਿਆਂ ਦੀ ਹੁਣ ਖੈਰ ਨਹੀਂ , ਕਈ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ:ਗੜ੍ਹਸ਼ੰਕਰ : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ 'ਚ ਲੈ ਲਿਆ ਹੈ। ਇਹੀ ਨਹੀਂ ਹੁਣ ਤਾਂ ਮੁੰਡਿਆਂ ਦੇ ਨਾਲ - ਨਾਲ ਲੜਕੀਆਂ ਵੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਈਆਂ ਹਨ।

Garhshankar Village Ror Majara smugglers Against villagers ਗੜ੍ਹਸ਼ੰਕਰ ਦੇ ਪਿੰਡ ਰੋਡ ਮਜਾਰਾ ਵਿਖੇ ਚਿੱਟਾ ਵੇਚਣ ਵਾਲਿਆਂ ਦੀ ਹੁਣ ਖੈਰ ਨਹੀਂ , ਕਈ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ

ਇਸ ਤੋਂ ਦੁਖੀ ਹੋਏ ਗੜ੍ਹਸ਼ੰਕਰ ਦੇ ਪਿੰਡ ਰੋਡ ਮਜਾਰਾ ਵਿਖੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪਿੰਡ ਵਿਚ ਚਿੱਟਾ ਵੇਚਣ ਵਾਲਿਆਂ ਦੀ ਘਰੋਂ ਕੱਢ ਕੇ ਛਿੱਤਰ-ਪਰੇਡ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਨਾ ਅਜਿਹਾ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਪਿੰਡ ਦੀਆਂ ਔਰਤਾਂ ਵੀ ਚਿੱਟਾ ਵੇਚਣ ਵਾਲਿਆਂ ਖਿਲਾਫ਼ ਡੱਟ ਕੇ ਖੜੀਆਂ ਹਨ।

Garhshankar Village Ror Majara smugglers Against villagers ਗੜ੍ਹਸ਼ੰਕਰ ਦੇ ਪਿੰਡ ਰੋਡ ਮਜਾਰਾ ਵਿਖੇ ਚਿੱਟਾ ਵੇਚਣ ਵਾਲਿਆਂ ਦੀ ਹੁਣ ਖੈਰ ਨਹੀਂ , ਕਈ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਹੱਤਿਆ

ਜਦੋਂ ਕੁੱਝ ਵਿਅਕਤੀ ਪਿੰਡ ਵਿੱਚ ਨਸ਼ਾ ਲੈਣ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਫੜ ਕੇ ਝੱਬ ਦਿੱਤੇ ਹਨ। ਇਸ ਦੌਰਾਨ ਚਿੱਟਾ ਵੇਚਣ ਵਾਲਿਆਂ ਦੇ ਮਾਪਿਆਂ ਨੇ ਵੀ ਲੋਕਾਂ ਦਾ ਸਾਥ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਿਚ ਜੋ ਕੰਮ ਪੁਲਿਸ ਪ੍ਰਸ਼ਾਸਨ ਜਾਂ ਪੰਚਾਇਤ ਨਹੀਂ ਕਰ ਸਕੀ ਉਹ ਆਮ ਲੋਕਾਂ ਨੇ ਕਰ ਦਿਖਾਇਆ ਹੈ।
-PTCNews

adv-img
adv-img