ਮੁੱਖ ਖਬਰਾਂ

ਅਣਪਛਾਤਿਆਂ ਨੇ ਨੌਜਵਾਨ 'ਤੇ ਸ਼ਰੇਆਮ ਚਲਾਈਆਂ ਗੋਲੀਆਂ, ਮੌਤ

By Jashan A -- July 08, 2019 9:07 am -- Updated:Feb 15, 2021

ਅਣਪਛਾਤਿਆਂ ਨੇ ਨੌਜਵਾਨ 'ਤੇ ਸ਼ਰੇਆਮ ਚਲਾਈਆਂ ਗੋਲੀਆਂ, ਮੌਤ,ਗੜ੍ਹਸ਼ੰਕਰ: ਗੜ੍ਹਸ਼ੰਕਰ ਦੇ ਪਿੰਡ ਸ਼ਾਹਪੁਰ ਕੋਲ ਉਸ ਮੌਕੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇਥੇ ਕੁਝ ਅਣਪਛਾਤੇ ਨੌਜਵਾਨਾਂ ਨੇ ਸ਼ਰੇਆਮ ਗੋਲੀਆਂ ਮਾਰ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਿਸ਼ਾਲਵਜੋਂ ਹੋਈ ਹੈ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਿਸ਼ਾਲ ਸ਼ਾਹਪੁਰ ਦੇ ਢਾਬੇ 'ਤੇ ਰੁਕਿਆ।

ਜਿਵੇਂ ਹੀ ਉਹ ਢਾਬੇ 'ਤੇ ਰੁਕਿਆ ਤਾਂ ਪਿੱਛੇ ਤੋਂ ਆਈ ਕਾਲੇ ਰੰਗ ਦੀ ਇਕ ਕਾਰ 'ਚੋਂ 2 ਨੌਜਵਾਨਾਂ ਨੇ ਦੇਖਦੇ ਹੀ ਦੇਖਦੇ ਪੰਜ ਫਾਇਰ ਵਿਸ਼ਾਲ 'ਤੇ ਕਰ ਦਿੱਤੇ ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਜਿਸ ਤੋਂ ਬਾਅਦ ਘਟਨਾ ਵਾਲੀ ਜਗ੍ਹਾ 'ਤੇ ਹੜਕੰਪ ਮੱਚ ਗਿਆ।

ਹੋਰ ਪੜ੍ਹੋ:ਦਿੱਲੀ ਦੇ ਕਰੋਲਬਾਗ 'ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਕੇ 'ਤੇ ਮੌਤ

ਮੌਕੇ 'ਤੇ ਮੌਜੂਦ ਲੋਕਾਂ ਨੇ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

-PTC News