ਗਗਨਦੀਪ ਅਹੁਜਾ (ਪਟਿਆਲਾ, 21 ਫਰਵਰੀ): ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਮੁੱਖ ਗਏ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹੀ।ਇਸ ਦੌਰਾਨ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਮਾਂ ਬੋਲੀ ਦੇ ਨਾਂ ’ਤੇ ਸਥਾਪਤ ਯੂਨੀਵਰਸਿਟੀ ਵਿਤੀ ਸੰਕਟ ਨਾਲ ਜੂਝ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਇਸਦੀ ਬਾਂਹ ਨਹੀਂ ਫੜੀ। ਮੌਜੂਦਾ ਸਰਕਾਰ ਦੇ ਦਾਅਵੇ ਵੀ ਸਿਰਫ ਬਿਆਨਬਾਜੀ ਹੀ ਸਾਬਤ ਹੋਏ ਹਨ। ਸੁੱਤੀ ਸਰਕਾਰ ਨੂੰ ਜਗਾਉਣ ਲਈ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਧਰਨਾ ਦੇਣਾ ਪਿਆ ਹੈ।ਕਾਬਿਲੇਗੌਰ ਹੈ ਕਿ ਯੂਨੀਵਰਸਿਟੀ ਵਿੱਚ ਮਾਤ ਭਾਸ਼ਾ ਦਿਵਸ ਸਬੰਧੀ ਸਮਾਗਮ ਵੀ ਹੋਣੇ ਹਨ ਤੇ ਮਹਿਮਾਨਾਂ ਦੇ ਸਵਾਗਤ ਲਈ ਯੂਨੀਵਰਸਿਟੀ ਵਿਚ ਝੰਡੇ ਲਗਾਉਣ ਦੇ ਨਾਲ ਹੋਰ ਪ੍ਰਬੰਧ ਵੀ ਕੀਤੇ ਗਏ ਹਨ।ਇਹ ਵੀ ਪੜ੍ਹੋ: 14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ