ਮੁੱਖ ਖਬਰਾਂ

1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਨੇ ਡੀਜੀਪੀ ਪੰਜਾਬ ਦਾ Additional ਚਾਰਜ ਸੰਭਾਲਿਆ 

By Pardeep Singh -- July 05, 2022 12:36 pm -- Updated:July 05, 2022 12:36 pm

ਚੰਡੀਗੜ੍ਹ: ਸੀਨੀਅਰ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੇ DGP ਪੰਜਾਬ ਦਾ ਚਾਰਜ ਸੰਭਾਲ ਲਿਆ ਹੈ। ਡੀਜੀਪੀ ਵੀਕੇ ਭਵਰਾ ਦੇ ਛੁੱਟੀ 'ਤੇ ਚਲੇ ਜਾਣ ਤੋਂ ਬਾਅਦ ਸਰਕਾਰ ਨੇ ਗੌਰਵ ਯਾਦਵ ਨੂੰ ਚਾਰਜ ਦਿੱਤਾ ਹੈ। ਇਸ ਮੌਕੇ ਸੀਨੀਅਰ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੇ ਕਿਹਾ ਕਿ ਮੈਂ ਅਹੁਦੇ ਸੰਭਾਲਦੇ ਹੀ ਪੁਲਿਸ ਤੇ ਜਨਤਾ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਸਰਕਾਰ  ਨਸ਼ੇ ਅਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਸੂਬੇ ਵਿਚ ਅਮਨ ਕਾਨੂੰਨ ਸਥਾਪਿਤ ਕਰਨਾ ਹੈ। ਇਸ ਲਈ ਅਸੀਂ ਸੂਬੇ ਦੀ ਜਨਤਾ ਨੂੰ ਪੁਲਿਸ ਫ੍ਰੈਂਡਲੀ ਮਾਹੌਲ ਪ੍ਰਦਾਨ ਕਰਾਂਗੇ ਤੇ ਜਨਤਾ ਤੋਂ ਵੀ ਅਪਰਾਧ ਖਤਮ ਕਰਨ ਲਈ ਪੂਰਨ ਸਹਿਯੋਗ ਦੀ ਉਮੀਦ ਕਰਦੇ ਹਾਂ।

1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਦੋਂ ਤੋਂ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਯਾਦਵ ਅਗਲੇ ਕਾਰਜਕਾਰੀ ਡੀਜੀਪੀ ਹੋਣਗੇ।ਪੰਜਾਬ ਵਿੱਚ ਦਸ ਸਾਲ ਐਸਐਸਪੀ ਅਤੇ ਚਾਰ ਸਾਲ ਪੁਲਿਸ ਕਮਿਸ਼ਨਰ ਰਹੇ। ਉਸਨੇ 2002 ਤੋਂ 2004 ਤੱਕ ਚੰਡੀਗੜ੍ਹ ਦੇ ਐਸਐਸਪੀ ਵਜੋਂ ਸੇਵਾ ਨਿਭਾਈ।

ਇਹ ਵੀ ਪੜ੍ਹੋ:ਕਾਨੂੰਨ ਦੀ ਉਲੰਘਣਾ ਕਰਨ 'ਤੇ ਮੈਸਰਜ਼ ਅਲਾਈਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

-PTC News

  • Share