Fri, Apr 19, 2024
Whatsapp

ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

Written by  Shanker Badra -- November 24th 2021 03:35 PM
ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ : ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਆਈਐਸਆਈਐਸ ਕਸ਼ਮੀਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੌਤਮ ਗੰਭੀਰ ਨੇ ਇਸ ਸਬੰਧ 'ਚ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਉਸ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। [caption id="attachment_551718" align="aligncenter" width="290"] ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ[/caption] ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈ-ਮੇਲ ਮਿਲਿਆ ਹੈ। [caption id="attachment_551717" align="aligncenter" width="247"] ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ[/caption] ਇਸ ਮੇਲ ਤੋਂ ਬਾਅਦ ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਦਿੱਲੀ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। [caption id="attachment_551719" align="aligncenter" width="301"] ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ[/caption] ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਧਮਕੀ ਪੱਤਰ 'ਆਈਐਸਆਈਐਸ ਕਸ਼ਮੀਰ' ਤੋਂ ਮਿਲਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੌਹਾਨ ਨੇ ਕਿਹਾ ਕਿ ਗੰਭੀਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ। -PTCNews


Top News view more...

Latest News view more...