CDS ਜਨਰਲ ਬਿਪਿਨ ਰਾਵਤ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ , ਆਮ ਲੋਕ ਵੀ ਦੇ ਸਕਣਗੇ ਸ਼ਰਧਾਂਜਲੀ
ਨਵੀਂ ਦਿੱਲੀ : ਦੇਸ਼ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਅੱਜ ਦੇਸ਼ ਅਤੇ ਦੁਨੀਆ ਵੱਲੋਂ ਅੰਤਿਮ ਵਿਦਾਈ ਦਿੱਤੀ ਜਾਵੇਗੀ। ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀ ਮ੍ਰਿਤਕ ਦੇਹ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਦਿੱਲੀ ਦੇ ਉਨ੍ਹਾਂ ਦੀ ਰਿਹਾਇਸ਼ 3, ਕਾਮਰਾਜ ਮਾਰਗ 'ਤੇ ਲੋਕਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ 4 ਵਜੇ ਕੀਤਾ ਜਾਵੇਗਾ।
[caption id="attachment_556940" align="aligncenter" width="300"] CDS ਜਨਰਲ ਬਿਪਿਨ ਰਾਵਤ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ , ਆਮ ਲੋਕ ਵੀ ਦੇ ਸਕਣਗੇ ਸ਼ਰਧਾਂਜਲੀ[/caption]
ਇਸ ਤੋਂ ਪਹਿਲਾਂ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਲਈ ਫੌਜੀ ਜਵਾਨਾਂ ਲਈ ਦੁਪਹਿਰ 12:30 ਤੋਂ 1:30 ਵਜੇ ਤੱਕ ਦਾ ਸਮਾਂ ਰੱਖਿਆ ਜਾਵੇਗਾ। ਜਨਰਲ ਰਾਵਤ ਦੀ ਉਨ੍ਹਾਂ ਦੀ ਰਿਹਾਇਸ਼ ਤੋਂ ਬੇਰਾਰ ਸਕੁਏਅਰ ਸ਼ਮਸ਼ਾਨਘਾਟ ਤੱਕ ਦੀ ਅੰਤਿਮ ਯਾਤਰਾ ਦੁਪਹਿਰ ਕਰੀਬ 2 ਵਜੇ ਸ਼ੁਰੂ ਹੋਵੇਗੀ।
[caption id="attachment_556941" align="aligncenter" width="284"]
CDS ਜਨਰਲ ਬਿਪਿਨ ਰਾਵਤ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ , ਆਮ ਲੋਕ ਵੀ ਦੇ ਸਕਣਗੇ ਸ਼ਰਧਾਂਜਲੀ[/caption]
ਦੱਸਣਯੋਗ ਹੈ ਕਿ ਵੀਰਵਾਰ ਸ਼ਾਮ ਨੂੰ ਤਾਮਿਲਨਾਡੂ ਦੇ ਕੂਨੂਰ ਨੇੜੇ ਇੱਕ ਦੁਖਦਾਈ ਹੈਲੀਕਾਪਟਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ 13 ਮ੍ਰਿਤਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤੀ ਹਵਾਈ ਸੈਨਾ ਦੇ ਸੀ-130 ਜੇ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ ਸੀ।
[caption id="attachment_556939" align="aligncenter" width="275"]
CDS ਜਨਰਲ ਬਿਪਿਨ ਰਾਵਤ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ , ਆਮ ਲੋਕ ਵੀ ਦੇ ਸਕਣਗੇ ਸ਼ਰਧਾਂਜਲੀ[/caption]
ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਜਨਰਲ ਰਾਵਤ, ਮਧੁਲਿਕਾ ਰਾਵਤ ਅਤੇ ਬ੍ਰਿਗੇਡੀਅਰ ਐਲਐਸ ਲਿਡਰ ਦੀਆਂ ਲਾਸ਼ਾਂ ਦੀ ਹੀ ਪਛਾਣ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਹੋਏ ਦਰਦਨਾਕ ਹੈਲੀਕਾਪਟਰ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਸਿਰਫ਼ ਪਛਾਣੀਆਂ ਗਈਆਂ ਲਾਸ਼ਾਂ ਹੀ ਸੌਂਪੀਆਂ ਜਾਣਗੀਆਂ।
[caption id="attachment_556936" align="aligncenter" width="300"]
CDS ਜਨਰਲ ਬਿਪਿਨ ਰਾਵਤ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ , ਆਮ ਲੋਕ ਵੀ ਦੇ ਸਕਣਗੇ ਸ਼ਰਧਾਂਜਲੀ[/caption]
ਐਮਆਈ-17 ਵੀ5 ਹੈਲੀਕਾਪਟਰ ਹਾਦਸੇ ਵਿੱਚ ਜਨਰਲ ਰਾਵਤ, ਉਨ੍ਹਾਂ ਦੀ ਪਤਨੀ ਅਤੇ ਬ੍ਰਿਗੇਡੀਅਰ ਲਿਡਰ ਤੋਂ ਇਲਾਵਾ ਹਥਿਆਰਬੰਦ ਬਲਾਂ ਦੇ 10 ਜਵਾਨ ਮਾਰੇ ਗਏ ਸਨ। ਇਹ ਹੈਲੀਕਾਪਟਰ ਹਾਦਸਾ ਪਿਛਲੇ ਕੁਝ ਦਹਾਕਿਆਂ ਵਿੱਚ ਭਾਰਤ ਵਿੱਚ ਹੋਏ ਵੱਡੇ ਹਵਾਈ ਹਾਦਸਿਆਂ ਵਿੱਚੋਂ ਇੱਕ ਹੈ ਜਿਸ ਵਿੱਚ ਸੀਨੀਅਰ ਫੌਜੀ ਅਧਿਕਾਰੀ ਸਫਰ ਕਰ ਰਹੇ ਸਨ।
-PTCNews