Advertisment

ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

author-image
Shanker Badra
Updated On
New Update
ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਅੰਮ੍ਰਿਤਸਰ : ਭਾਰਤ ਵਿਚ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਜਰਮਨ ਰਾਜਦੂਤ ਦਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। publive-image ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਾਂਤੀ ਦਾ ਸੋਮਾ ਹੈ ਅਤੇ ਇਥੋਂ ਸੰਦੇਸ਼ ਸਰਬਸਾਂਝੀਵਾਲਤਾ ਦਾ ਸੰਦੇਸ਼ ਜਾਂਦਾ ਹੈ। ਇਸ ਪਾਵਨ ਅਸਥਾਨ ’ਤੇ ਦੇਸ਼ ਦੁਨੀਆਂ ਦੀਆਂ ਸੰਗਤਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵੀ ਨਤਮਸਤਕ ਹੋਣ ਪੁੱਜਦੀਆਂ ਰਹਿੰਦੀਆਂ ਹਨ ਅਤੇ ਇਸੇ ਤਹਿਤ ਹੀ ਅੱਜ ਜਰਮਨ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੂੰ ਅਸੀਂ ਜੀ-ਆਇਆਂ ਆਖਦੇ ਹਾਂ। publive-image ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਮੌਕੇ ਆਪਣੇ ਅਨੁਭਵ ਸਾਂਝੇ ਕਰਦਿਆਂ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਧਾਰਮਿਕ ਅਸਥਾਨ ਸਮੁੱਚੀ ਮਾਨਵਤਾ ਨੂੰ ਏਕਤਾ, ਸਹਿਨਸ਼ੀਲਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ। ਅਜਿਹੀਆਂ ਕਦਰਾਂ-ਕੀਮਤਾਂ ਦੀ ਅੱਜ ਦੁਨੀਆਂ ਵਿਚ ਵੱਡੀ ਲੋੜ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਸਮਾਜ ਵੱਲੋਂ ਨਿਭਾਈਆਂ ਜਾਂਦੀਆਂ ਮਾਨਵ ਭਲਾਈ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਖਾਸਕਰ ਕੋਰੋਨਾ ਦੌਰਾਨ ਲੰਗਰ ਸੇਵਾ ਅਤੇ ਆਕਸੀਜਨ ਦੇ ਪ੍ਰਬੰਧਾਂ ਨੂੰ ਵਡਿਆਇਆ। publive-image ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਰਮਨੀ ਦੇ ਰਾਜਦੂਤ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿੱਖ ਇਤਿਹਾਸ, ਰਵਾਇਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਜਾਣਕਾਰੀ ਦਿੱਤੀ, ਜਿਸ ਪ੍ਰਤੀ ਉਨ੍ਹਾਂ ਨੇ ਖਾਸ ਰੁਚੀ ਦਿਖਾਈ। ਸਿੱਖੀ ਨਾਲ ਸਬੰਧਤ ਉਨ੍ਹਾਂ ਨੇ ਕਈ ਸਵਾਲ ਪੁੱਛੇ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਪ੍ਰਤੀਨਿਧਾਂ ਨੇ ਜਵਾਬ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਮੇਜਰ ਸਿੰਘ ਅਰਜਨ ਮਾਂਗਾ ਵੀ ਮੌਜੂਦ ਸਨ। -PTCNews-
amritsar sri-harmandir-sahib walter-j-lindner german-ambassador
Advertisment

Stay updated with the latest news headlines.

Follow us:
Advertisment