ਮੁੱਖ ਖਬਰਾਂ

ਘੱਲੂਘਾਰਾ ਦਿਵਸ ; ਧਾਰਮਿਕ ਤੌਰ 'ਤੇ ਹੋਰ ਮਜ਼ਬੂਤ ਹੋਣਾ ਪਵੇਗਾ : ਗਿਆਨੀ ਹਰਪ੍ਰੀਤ ਸਿੰਘ

By Ravinder Singh -- June 06, 2022 8:32 am -- Updated:June 06, 2022 11:12 am

ਅੰਮ੍ਰਿਤਸਰ : ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸਿਮਰਨਜੀਤ ਸਿੰਘ ਮਾਨ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂ, ਕਾਰਕੁੰਨ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਮੌਜੂਦ ਹੈ। ਭੋਗ ਪਾਉਣ ਉਪਰੰਤ ਵੱਡੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਘੱਲੂਘਾਰਾ ਦਿਵਸ ; ਧਾਰਮਿਕ ਤੌਰ 'ਤੇ ਹੋਰ ਮਜ਼ਬੂਤ ਹੋਣਾ ਪਵੇਗਾ : ਗਿਆਨੀ ਹਰਪ੍ਰੀਤ ਸਿੰਘ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦਾਂ ਨੂੰ ਯਾਦ ਕਰਦਿਆ ਸਿੱਖ ਕੌਮ ਦੇ ਨਾਮ ਸੰਦੇਸ਼ ਦਿੱਤਾ। ਜਥੇਦਾਰ ਨੇ ਕਿਹਾ ਕਿ ਅਸੀਂ ਸ਼ਹੀਦਾਂ ਨੂੰ ਯਾਦ ਕਰਨ ਵਾਲੇ ਇਕੱਠੇ ਹੋਏ ਹਾਂ। ਉਹਨਾਂ ਨੇ ਕਿਹਾ ਕਿ ਜਿਸ ਵਕਤ ਭਾਰਤ 1947 ਵਿੱਚ ਆਜ਼ਾਦ ਹੋਇਆ ਤਾਂ ਉਸੇ ਵਕਤ ਸਿੱਖਾਂ ਨੂੰ ਨੱਪਣ ਲਈ ਪਾਲਿਸੀ ਤਿਆਰ ਹੋ ਗਈ ਸੀ ਜੋ ਕਿ ਉਸ ਸਮੇਂ ਜਵਾਹਰ ਲਾਲ ਨਹਿਰੂ ਨੇ ਤਿਆਰ ਕੀਤੀ ਸੀ।ਉਹਨਾਂ ਨੇ ਕਿਹਾ ਕਿ ਉਸ ਸਮੇਂ ਦੀਆਂ ਹਕੂਮਤਾਂ ਦੀ ਚਾਲ ਸੀ ਕਿ ਸਿੱਖਾਂ ਨੂੰ ਹਰ ਪੱਖੋਂ ਕਮਜ਼ੋਰ ਕਰਨਾ ਹੈ। ਜਥੇਦਾਰ ਨੇ ਕਿਹਾ ਕਿ 47 ਦਾ ਸਿੱਟਾ 84 ਚ ਨਿਕਲਿਆ ਜਦੋਂ ਸਿੱਖਾਂ ਦੇ ਗੁਰੂ ਘਰਾਂ ਤੇ ਹਮਲਾ ਕੀਤਾ ਗਿਆ। ਜਥੇਦਾਰ ਨੇ ਕਿਹਾ ਕਿ ਅਸੀਂ ਦਰਹਾਉਦੇ ਹਾਂ ਕਿ ਰਾਜ ਕਰੇਗਾ ਖਾਲਸਾ, ਜਿਸ ਤੋਂ ਸਪੱਸ਼ਟ ਹੈ ਕਿ ਖਾਲਸਾ ਦਾ ਰਾਜ ਹੋਵੇਗਾ। ਉਹਨਾਂ ਨੇ ਕਿਹਾ ਕਿ ਜੇਕਰ ਅਸੀਂ ਰਾਜ ਲੈਣਾ ਹੈ ਤਾਂ ਸਾਨੂੰ ਖਾਲਸਾ ਬਣਨਾ ਪਵੇਗਾ। ਉਹਨਾਂ ਨੇ ਕਿਹਾ ਕਿ ਸਾਡੇ ਅੱਗੇ ਬਹੁਤ ਚੁਣੌਤੀਆਂ ਹਨ ਜੋ ਸਾਨੂੰ ਕਮਜ਼ੋਰ ਕਰ ਰਹੀਆਂ ਹਨ ਜਿਹਨਾਂ ਨਾਲ ਸਾਨੂੰ ਲੜਨਾ ਪਵੇਗਾ। ਜਥੇਦਾਰ ਨੇ ਕਿਹਾ ਕਿ ਅੱਜ ਹਰ ਪਿੰਡ ਹਰ ਸ਼ਹਿਰ ਵਿੱਚ ਇਸਾਈ ਧਰਮ ਦਾ ਪ੍ਰਚਾਰ ਹੋ ਰਿਹਾ ਹੈ, ਜੋ ਕਿ ਇੱਕ ਬਹੁਤ ਵੱਡੀ ਚੁਣੌਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਅੱਜ ਸਿੱਖ ਪ੍ਰਚਾਰਕਾਂ ਨੂੰ ਬੇਨਤੀ ਕਰਾਂਗਾ ਕਿ ਉਹ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨ ਤਾਂ ਜੋ ਸਿੱਖੀ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਮਜ਼ਬੂਤ ਨਹੀਂ ਹੋਵੇਗਾ ਤਾਂ ਸਾਨੂੰ ਦੱਬ ਲਿਆ ਜਾਵੇਗਾ।ਉਹਨਾਂ ਨੇ ਕਿਹਾ ਕਿ ਸਾਡਾ ਨੌਜਵਾਨ ਨਸ਼ਿਆ ਵਿੱਚ ਗਰਸ ਹੋ ਰਿਹਾ ਹੈ, ਪੜਾਈ ਤੋਂ ਦੂਰ ਹੋ ਰਿਹਾ ਹੈ ਜਿਹਨਾਂ ਵਿੱਚ ਜ਼ਜ਼ਬਾ ਲਿਆਉਣ ਦੀ ਲੋੜ ਹੈ। ਜਥੇਦਾਰ ਨੇ ਕਿਹਾ ਕਿ ਇਸ ਵਾਰ ਸ੍ਰੀ ਦਰਬਾਰ ਸਾਹਿਬ ਸਾਹਮਣੇ ਬਹੁਤ ਪੁਲਿਸ ਤਾਇਨਾਤ ਕੀਤੀ ਗਈ, ਤਾਂ ਜੋ ਸ਼ੇਰਾਂ ਦੀ ਕੌਮ ਨੂੰ ਰੋਕਿਆ ਜਾ ਸਕੇ। ਉਹਨਾਂ ਨੇ ਕਿਹਾ ਕਿ ਜਦੋਂ ਇਸ ਸਬੰਧੀ ਸਰਕਾਰ ਨੂੰ ਸਵਾਲ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਲਈ ਇਹ ਪ੍ਰਬੰਧ ਕੀਤੇ ਗਏ ਹਨ। ਜਥੇਦਾਰ ਨੇ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਲਈ ਨਹੀਂ ਸਗੋਂ ਸ਼ੇਰਾਂ ਨੂੰ ਰੋਕਣ ਲਈ ਇਹ ਪ੍ਰਬੰਧ ਕੀਤੇ ਗਏ ਹਨ।ਤ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪੀੜਾ 38 ਸਾਲ ਬਾਅਦ ਵੀ ਜਿਓਂ ਦੀ ਤਿਉਂ ਬਰਕਰਾਰ ਹੈ। ਸਿੱਖ ਕੌਮ ਦਾ ਇਹ ਦਰਦ ਇਹ ਪੀੜਾ ਹਮੇਸ਼ਾ ਬਰਕਰਾਰ ਰਹੇਗੀ। ਅਨੇਕਾਂ ਤਸ਼ੱਦਦ ਦੇ ਬਾਵਜੂਦ ਸਿੱਖ ਕੌਮ ਚੜਦੀ ਕਲਾ ਵਿਚ ਹੈ। ਉਨ੍ਹਾਂ ਨੇ ਕਿਹਾ ਕਿ ਹਕੂਮਤ ਮੁਆਫੀ ਮੰਗ ਕੇ ਮਲ੍ਹਮ ਲਗਾਉਣ ਦਾ ਕੰਮ ਵੀ ਨਹੀਂ ਕਰ ਸਕੀ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਧਾਰਮਿਕ ਮਜ਼ਬੂਤੀ ਅਤੇ ਸ਼ਸਤਰ ਵਿਦਿਆ ਗ੍ਰਹਿਣ ਕਰਨ ਦੇ ਬਿਆਨ ਦੀ ਪ੍ਰੋੜਤਾ ਕੀਤੀ। ਹਕੂਮਤਾਂ ਦੇ ਸਿੱਖ ਕੌਮ ਪ੍ਰਤੀ ਵਰਤਾਰੇ ਵਿੱਚ ਕੋਈ ਵੀ ਫਰਕ ਨਹੀਂ ਪਿਆ। ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਕਮੇਟੀ ਨੂੰ 15 ਦਿਨ ਬੀਤਣ ਦੇ ਬਾਵਜੂਦ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵੱਖ ਵੱਖ ਰਾਜਾਂ ਦੇ ਰਾਜਪਾਲਾਂ ਤੇ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ ਹੈ।

ਘੱਲੂਘਾਰਾ ਦਿਵਸ ; ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ, ਸੁਰੱਖਿਆ ਪ੍ਰਬੰਧ ਪੁਖ਼ਤਾ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕੌਮ ਨੂੰ ਸੰਬੋਧਨ ਕਰਨਗੇ। ਅੱਜ ਯਾਨੀ 06 ਜੂਨ ਨੂੰ ਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ਹੈ। 6 ਜੂਨ 1984 ਨੂੰ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ 'ਤੇ ਕਾਰਵਾਈ 'ਸਾਕਾ ਨੀਲਾ ਤਾਰਾ' ਪੂਰੀ ਦੁਨੀਆ 'ਚ ਸੁਰਖੀਆਂ 'ਚ ਰਿਹਾ।

ਘੱਲੂਘਾਰਾ ਦਿਵਸ ; ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ, ਸੁਰੱਖਿਆ ਪ੍ਰਬੰਧ ਪੁਖ਼ਤਾ

ਅੱਜ ਵੀ ਲੋਕ ਇਸ ਨੂੰ ਯਾਦ ਕਰਕੇ ਕੰਬਦੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਵਧਾ ਦਿੱਤੀ ਹੈ। ਇਸ ਸਬੰਧ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਪੁਖ਼ਤੇ ਕੀਤੇ ਹੋਏ ਹਨ। ਅੰਮ੍ਰਿਤਸਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਸ਼ਹਿਰ ਵਿੱਚ ਮੁਕੰਮਲ ਨਾਕਾਬੰਦੀ ਕੀਤੀ ਹੋਈ। ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੇ 10 ਹਜ਼ਾਰ ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹੋਏ ਹਨ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। 20 ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿਚੋਂ 11 ਸ਼ਹਿਰੀ ਅਤੇ 9 ਪੇਂਡੂ ਖੇਤਰ ਵਿੱਚ ਲਾਏ ਗਏ ਹਨ। ਜ਼ਿਲ੍ਹੇ ਵਿੱਚ 32 ਪੁਲਿਸ ਨਾਕੇ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਜਾਵੇਗੀ ਦਿੱਤੀ ਜਾਵੇਗੀ।

 

 

ਇਹ ਵੀ ਪੜ੍ਹੋ : ਥਾਣੇ ਵਿੱਚ ਜਮ੍ਹਾਂ ਅਸਲਾ ਨਸ਼ਾ ਤਸਕਰਾਂ ਕੋਲੋਂ ਬਰਾਮਦ

  • Share