ਘੱਲੂਘਾਰਾ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਦੇ ਨਾਂ ਜਾਰੀ ਕੀਤਾ ਸੰਦੇਸ਼

Ghallughara Diwas : Jathedar of Akal Takht Sahib issued a message in the name of the community
ਘੱਲੂਘਾਰਾ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਦੇ ਨਾਂ ਜਾਰੀ ਕੀਤਾ ਸੰਦੇਸ਼

ਘੱਲੂਘਾਰਾ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਦੇ ਨਾਂ ਜਾਰੀ ਕੀਤਾ ਸੰਦੇਸ਼:ਤਲਵੰਡੀ ਸਾਬੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਬਾਰੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਘੱਲੂਘਾਰਾ ਦਿਵਸ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਹੜੀ ਸਿੱਖ ਸੰਗਤ ਸਰਕਾਰ ਦੁਆਰਾ ਜਾਰੀ ਹਦਾਇਤਾਂ ਕਾਰਨ ਦਰਬਾਰ ਸਾਹਿਬ ਨਹੀਂ ਆ ਸਕਦੀ,ਉਹ ਘਰੇ ਗੁਰਬਾਣੀ ਦਾ ਜਾਪ ਅਤੇ ਲਾਈਵ ਕੀਰਤਨ ਨੂੰ ਸਰਵਣ ਕਰਕੇ ਇਹ ਦਿਹਾੜਾ ਮਨਾਵੇ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 6 ਜੂਨ 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ ‘ਤੇ ਗਹਿਰਾ ਜ਼ਖ਼ਮ ਹੈ,ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਹਰ ਸਾਲ ਸਿੱਖ ਕੌਮ 6 ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਂਉਦੀ ਹੈ ਤੇ ਇਸ ਵਾਰ 6 ਜੂਨ ਨੂੰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ।

ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦਾ ਐਲਾਨ ਕੀਤਾ ਹੈ ,ਜਿਸ ਦੇ ਚਲਦਿਆਂ ਵੱਡੀ ਗਿਣਤੀ ‘ਚ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀਂ ਜਾਪਦਾ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ ਉੱਥੇ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣਾ ਹੈ ਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨਾ ਹੈ।
-PTCNews