Advertisment

ਘੱਲੂਘਾਰਾ ਦਿਵਸ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ

author-image
Shanker Badra
Updated On
New Update
ਘੱਲੂਘਾਰਾ ਦਿਵਸ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ
Advertisment
ਘੱਲੂਘਾਰਾ ਦਿਵਸ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ 6 ਜੂਨ, 1984 ਘੱਲੂਘਾਰੇ ਦੀ ਯਾਦ ਵਿਚ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ। ਸ੍ਰੀ ਅਖੰਡ ਪਾਠ ਸਾਹਿਬਜੀ ਆਰੰਭਤਾ ਅਰਦਾਸ ਭਾਈ ਸੁਲਤਾਨ ਸਿੰਘ ਵਲੋਂ ਕੀਤੀ ਗਈ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਅਰਦਾਸ ਭਾਈ ਸੁਖਦੇਵ ਸਿੰਘ ਵਲੋਂ ਕੀਤੀ ਗਈ ਹੈ ,ਜਿਨ੍ਹਾਂ ਦੇ 6 ਜੂਨ ਨੂੰ ਭੋਗ ਪਾਏ ਜਾਣਗੇ। publive-image 6 ਜੂਨ ਨੂੰ ਘੱਲੂਘਾਰਾ ਸਮਾਗਮ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੀਆਂ ਸੰਗਤਾਂ ਨੂੰ ਰੋਕਣ ਲਈ ਗਲਿਆਰਾ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦੀਆਂ ਪ੍ਰਕਰਮਾਂ 'ਚ ਦਾਖ਼ਲ ਹੋਣ ਲਈ ਗਲਿਆਰੇ ਰਾਹੀਂ ਵੱਖ-ਵੱਖ ਰਸਤੇ ਪੈਂਦੇ ਹਨ। ਜਿਨ੍ਹਾਂ 'ਚ ਬਾਬਾ ਅਟੱਲ ਰਾਏ ਜੀ, ਗੁਰਦੁਆਰਾ ਬੀਬੀ ਕੋਲਾਂ ਜੀ, ਗੇਟ ਆਟਾ ਮੰਡੀ, ਗੇਟ ਖਜ਼ਾਨਾ ਡਿਓਢੀ, ਘੰਟਾ ਘਰ ਗੇਟ, ਗੇਟ ਲੰਗਰ ਸ੍ਰੀ ਗੁਰੂ ਰਾਮਦਾਸ ਜੀ 'ਤੇ ਰੋਕਾਂ ਲਗਾਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਅਨੁਸਾਰ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮਹਾਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਅਨੁਸਾਰ ਹਦਾਇਤਾਂ ਦਿੱਤੀਆਂ ਗਈਆਂ ਹਨ, ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਪ੍ਰਸ਼ਾਸਨ ਵੱਲੋਂ ਬੰਦ ਕੀਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਸਰਕਾਰ ਪਾਸੋਂ ਸੰਗਤਾਂ ਨੂੰ ਦਰਸ਼ਨ ਕਰਨ ਲਈ ਧਾਰਮਿਕ ਸਥਾਨ ਖੋਲਣ ਲਈ ਮੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ 6 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸਬੰਧ 'ਚ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ। ਇਨ੍ਹਾਂ ਸਮਾਗਮਾਂ ਵਿਚ ਕੁਝ ਗਰਮ ਖਿਆਲੀਆਂ ਵੱਲੋਂ ਸਰਕਾਰਾਂ ਖ਼ਿਲਾਫ਼ ਰੋਸ ਵੀ ਜਾਹਰ ਕੀਤਾ ਜਾਂਦਾ ਹੈ। ਉਥੇ ਹੀ ਵੱਖ -ਵੱਖ ਧਾਰਮਿਕ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੌਮ ਦੇ ਨਾਂ ਤੇ ਸੰਦੇਸ਼ ਦਿੱਤਾ ਜਾਂਦਾ ਹੈ ਅਤੇ ਉਸ ਸਮੇਂ ਦੀ ਕੇਂਦਰ ਸਰਕਾਰ ਨੂੰ ਜੂਨ 1984 ਵਿੱਚ ਕੀਤੇ ਫੌਜੀ ਹਮਲੇ 'ਤੇ ਕੋਸਿਆ ਵੀ ਜਾਂਦਾ ਹੈ। -PTCNews-
guru-hargobind-sahib-ji ghalughara-diwas
Advertisment

Stay updated with the latest news headlines.

Follow us:
Advertisment