ਗਿਆਨੀ ਗੁਰਬਚਨ ਸਿੰਘ ਰੇਲ ਹਾਦਸੇ ਦੇ ਜ਼ਖਮੀਆਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ ਹਸਪਤਾਲ ,ਡਾਕਟਰ ਨੂੰ ਕੀਤਾ ਸਨਮਾਨਤ

Giani Gurbachan Singh Rail accident Injured Arrive Hospital Doctor honored

ਗਿਆਨੀ ਗੁਰਬਚਨ ਸਿੰਘ ਰੇਲ ਹਾਦਸੇ ਦੇ ਜ਼ਖਮੀਆਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ ਹਸਪਤਾਲ ,ਡਾਕਟਰ ਨੂੰ ਕੀਤਾ ਸਨਮਾਨਤ:ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਰੇਲ ਹਾਦਸੇ ਦੇ ਜ਼ਖਮੀਆਂ ਦਾ ਹਾਲ ਚਾਲ ਪੁੱਛਣ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਪਹੁੰਚੇ ਹਨ।ਇਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਡਾਕਟਰ ਸਰੂਪ ਸਿੰਘ ਅਲੱਗ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਅੰਮ੍ਰਿਤਸਰ ‘ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ ‘ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਜਦਕਿ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋ ਗਏ ਸਨ ,ਜੋ ਵੱਖ -ਵੱਖ ਹਸਪਤਾਲਾਂ ‘ਚ ਇਲਾਜ਼ ਅਧੀਨ ਹਨ।

ਦੱਸ ਦੇਈਏ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ ‘ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ ਸੈਂਕੜੇ ਲੋਕ ਟਰੇਨ ਦੇ ਹੇਠਾਂ ਆ ਗਏ ਹਨ।
-PTCNews