Wed, Apr 17, 2024
Whatsapp

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾਅ ਦੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ

Written by  Jashan A -- January 04th 2020 02:14 PM -- Updated: January 04th 2020 04:33 PM
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾਅ ਦੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾਅ ਦੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾਅ ਦੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ,ਤਲਵੰਡੀ ਸਾਬੋ: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਬਾਹਰ ਕੁਝ ਲੋਕਾਂ ਵੱਲੋਂ ਸਿੱਖਾਂ ਵਿਰੁੱਧ ਨਫਰਤੀ ਬਿਆਨਬਾਜ਼ੀ ਕਰਨ ਅਤੇ ਗੁਰਦੁਆਰਾ ਸਾਹਿਬ ’ਤੇ ਪਥਰਾਅ ਕਰਨ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਹਨਾਂ ਨੇ ਪਾਕਿਤਸਾਨ ਸਰਕਾਰ ਨੂੰ ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਮੱਧ ਪ੍ਰਦੇਸ਼ 'ਚ ਸਿੱਖਾਂ ਨੂੰ ਉਜਾੜਿਆ ਜਾ ਰਿਹਾ ਹੈ ਉਹ ਨਿੰਦਣਯੋਗ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਇਸ ਘਟਨਾ ਤੋਂ ਬਾਅਦ ਸਿੱਖ ਧਰਮ 'ਚ ਰੋਸ ਦੀ ਲਹਿਰ ਦੌੜ ਗਈ ਹੈ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ Subscribe ਕਰੋ: -PTC News


Top News view more...

Latest News view more...