ਪੰਜਾਬ

ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

By Pardeep Singh -- January 29, 2022 8:29 pm

ਅੰਮ੍ਰਿਤਸਰ: ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਆਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਵਿਛੜੀ ਆਤਮਾ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਕਰੜੀ ਘਲਾਣਾ ਦੁਆਰਾ ਸਿੱਖਿਆ ਦੇ ਪਾਸਾਰ ਲਈ ਮਾਰਗ ਦਰਸ਼ਨ ਬਣੇ ਅਤੇ ਉਨ੍ਹਾਂ ਨੇ ਅਕਾਲ ਅਕੈਡਮੀਆਂ ਦੀ ਲੜੀ ਚਲਾ ਕੇ ਪੱਛੜੇ ਇਲਾਕਿਆਂ ਤੱਕ ਵਿਦਿਆ ਦਾ ਚਾਨਣ ਵੰਡਣ ਲਈ ਪਹੁੰਚ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਵੱਲੋਂ ਚਲਾਈਆਂ ਅਕੈਡਮੀਆਂ ਵਿਚ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਸਿੱਖੀ ਬਾਰੇ ਪਹਿਲ ਦੇ ਅਧਾਰ ਉੱਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੀ ਪੰਥਕ ਭਾਵਨਾ ਨੂੰ ਪ੍ਰਗਟ ਕਰਦੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਰੂਹ ਤੋਂ ਵਾਂਝਾ ਹੋ ਗਿਆ ਹੈ।ਬਾਬਾ ਇਕਬਾਲ ਸਿੰਘ ਵਾਲਿਆਂ ਦੀਆਂ ਲਾਸਾਨੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਸਿਰੜੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਮਾਜ ਦੀ ਬਿਹਤਰੀ ਲਈ ਕਾਰਜ ਕੀਤੇ। ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਇਕ ਵੱਡਾ ਪੰਥਕ ਘਾਟਾ ਹੈ।

ਇਹ ਵੀ ਪੜ੍ਹੋ:ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵੱਡੇ ਵਾਅਦੇ, ਜਾਣੋ

-PTC News

  • Share