ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਦਿੱਤੀ ਇਹ ਨਸੀਹਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਦਿੱਤੀ ਇਹ ਨਸੀਹਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਹਨ। ਇਸ ਉਪਰੰਤ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਰਤਨ ਕੀਤਾ ਹੈ ਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ 10.30 ਵਜੇ ਤੋਂ ਲੈਕੇ 2.30 ਵਜੇ ਤੱਕ ਸਮਾਗਮ ਕਰਵਾਏ ਗਏ।
[caption id="attachment_449979" align="aligncenter" width="750"]
Giani Harpreet Singh, Jathedar of Sri Akal Takht Sahib's message for the sikh community" width="750" height="390" /> ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼[/caption]
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੀਨੀਅਰ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਆਦਿ ਮੌਜੂਦ ਸਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ ਤੇ ਪੰਥ ਸਾਹਮਣੇ ਜ਼ੋਰਦਾਰ ਤਕਰੀਰਾਂ ਰੱਖੀਆਂ ਹਨ।
[caption id="attachment_449980" align="aligncenter" width="696"]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼[/caption]
ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ 'ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਦੱਸਿਆ ਮਾਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੁੱਤਰ' ਦੱਸਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਲੀ ਦਲ ਨੂੰ 'Punjab to Panth' ਚਲਾਉਣ ਦੀ ਨਸੀਹਤ ਦਿੱਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ328 ਸਰੂਪਾਂ 'ਤੇ ਵੀ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਰੂਪ ਨਾ ਹੋਏ ਚੋਰੀ, ਨਾ ਹੋਈ ਬੇਅਦਬੀ ,ਸਿਰਫ਼ ਭੇਟਾ 'ਚ ਘੁਟਾਲਾ ਹੋਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰਾਂ ਨੂੰ ਤਾਲਾ ਮਾਰਨ ਵਾਲੇ ਲੋਕਾਂ ਨੂੰ ਤਾੜਿਆ ਹੈ।
[caption id="attachment_449978" align="aligncenter" width="750"]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼[/caption]
ਜਥੇਦਾਰ ਗਿਆਨੀ ਹਰਪ੍ਰੀਤ ਸਿੰਘਨੇ ਕਿਹਾ ਕਿ 'ਜੇਕਰ ਕਿਸੇ ਸਿਰਫਿਰੇ ਨੇ ਮੁੜ ਕਮੇਟੀ ਨੂੰ ਲਾਏ ਤਾਲੇ ਤਾਂ ਸਿੱਖੋ ਘਰਾਂ 'ਚ ਨਹੀਂ ਬੈਠਣਾ ਅੰਮ੍ਰਿਤਸਰ ਆਉਣੈ। ਉਨ੍ਹਾਂ ਕਿਹਾ ਕਿ 'ਹਿਸਾਬ ਮੰਗਣ ਵਾਲੇ ਪਹਿਲਾਂ ਆਪਣੇ ਕਿਰਦਾਰ' ਵੇਖਣ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੇਂਦਰ 'ਤੇ ਵੀ ਜੰਮ ਕੇ ਵਰੇ ਹਨ। ਉਨ੍ਹਾਂ ਕਿਹਾ ਕਿ 'ਕੇਂਦਰ ਦੀ ਸਰਕਾਰ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ਨੂੰ ਤੋੜਨਾ'ਚਾਹੁੰਦੀ ਹੈ। 'ਕੇਂਦਰ ਦੀ ਸਰਕਾਰ EVM ਦੀ ਸਰਕਾਰ' ਹੈ।ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਹੁਣ ਅਸੀਂ ਚੁੱਪ ਨਹੀਂ ਰਹਿਣਾ, ਡੱਟ ਕੇ ਦੇਵਾਂਗੇ ਜਵਾਬ।
-PTCNews