ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਪਾਕਿ ਗਏ ਜਥੇ ਦਾ ਸ੍ਰੀ ਨਨਕਾਣਾ ਸਾਹਿਬ ਪੁੱਜਣ ‘ਤੇ ਹੋਇਆ ਭਰਵਾਂ ਸੁਆਗਤ

Giani Harpreet Singh Under Jatha Reached At Sri Nankana Sahib

ਸ੍ਰੀ ਨਨਕਾਣਾ ਸਾਹਿਬ: 21 ਫਰਵਰੀ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ‘ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਗਏ 12 ਮੈਂਬਰੀ ਵਫ਼ਦ ਦਾ ਪਾਕਿਸਤਾਨ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।

Giani Harpreet Singh Under Jatha Reached At Sri Nankana Sahib ਤੁਹਾਨੂੰ ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਕੱਲ੍ਹ ਨੂੰ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਨੂੰ ਸੰਬੋਧਨ ਵੀ ਕਰਨਗੇ।

ਹੋਰ ਪੜ੍ਹੋ: ਗੁਰੂਹਰਸਹਾਏ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮੁਲਜ਼ਮ ਚੜ੍ਹਿਆ ਪੁਲਿਸ ਅੜਿੱਕੇ

Giani Harpreet Singh Under Jatha Reached At Sri Nankana Sahib ਮਿਲੀ ਜਾਣਕਾਰੀ ਮੁਤਾਬਕ ਇਹ ਵਫ਼ਦ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁ. ਸ੍ਰੀ ਡੇਰਾ ਸਾਹਿਬ ਲਾਹੌਰ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਵੀ ਕਰੇਗਾ।

Giani Harpreet Singh Under Jatha Reached At Sri Nankana Sahib ਵਫ਼ਦ ‘ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗਾਸਰਾਏ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਕਈ ਹੋਰ ਉਘੀਆਂ ਸ਼ਖਸੀਅਤਾਂ ਸ਼ਾਮਿਲ ਹਨ। ਇਹ ਵਫ਼ਦ 24 ਜਾਂ 25 ਫਰਵਰੀ ਨੂੰ ਪਾਕਿਸਤਾਨ ਤੋਂ ਵਾਪਸ ਪਰਤੇਗਾ।

-PTC News