ਮੁੱਖ ਖਬਰਾਂ

"ਜਦ ਸਾਰੇ ਧਾਰਮਿਕ ਸਥਾਨ ਖੁਲ੍ਹ ਸਕਦੇ ਹਨ ਤਾਂ ਕਰਤਾਰਪੁਰ ਲਾਂਘਾ ਕਿਓਂ ਨਹੀਂ"?

By Jagroop Kaur -- March 16, 2021 12:52 pm -- Updated:March 16, 2021 12:52 pm

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦੇ ਇਕ ਸਾਲ ਪੂਰਾ ਹੋਣ ’ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਦੇਖਦਿਆਂ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਸੰਗਤਾਂ ਲਈ ਬੰਦ ਕਰ ਦਿੱਤਾ ਸੀ।Kartarpur Corridor reopen । ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ

READ MORE : ਗੰਭੀਰ ਬਿਮਾਰੀ ਦੇ ਚਲਦਿਆਂ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੇ ਫ਼ਾਨੀ ਸੰਸਾਰ...

ਫਿਰ ਕੋਰੋਨਾ ਦੇ ਠੰਡੇ ਪੈਣ ਦੇ ਨਾਲ ਹੀ ਕੁਝ ਮਹੀਨਿਆਂ ਉਪਰੰਤ ਪਾਕਿਸਤਾਨ ਸਰਕਾਰ ਨੇ ਤਾਂ ਕੋਰੀਡੋਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਪਰ ਲਾਂਘੇ ਨੂੰ ਬੰਦ ਹੋਣ ਦੇ ਇਕ ਸਾਲ ਬਾਅਦ ਵੀ ਹਿੰਦੁਸਤਾਨ ਸਰਕਾਰ ਨੇ ਲਾਂਘੇ ਨੂੰ ਖੋਲ੍ਹਣ ਦਾ ਯਤਨ ਨਹੀਂ ਕੀਤਾ।Open Kartarpur corridor for religions, Giani Harpreet urged both govtsREAD More : ਪੰਜ ਤੱਤਾਂ ‘ਚ ਵਿਲੀਨ ਹੋਏ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਨਮ ਅੱਖਾਂ ਨਾਲ ਪੁੱਤਰ ਨੇ..

ਫੇਰ ਕੋਰੋਨਾ ਦੇ ਠੰਡੇ ਪੈਣ ਦੇ ਨਾਲ ਹੀ ਕੁਝ ਮਹੀਨਿਆਂ ਉਪਰੰਤ ਪਾਕਿਸਤਾਨ ਸਰਕਾਰ ਨੇ ਕੋਰੀਡੋਰ ਖੋਲਣ ਦਾ ਐਲਾਨ ਕਰ ਦਿੱਤਾ ਸੀ ਪਰ ਅੱਜ ਲਾਂਘੇ ਨੂੰ ਬੰਦ ਹੋਣ ਦੇ ਇੱਕ ਸਾਲ ਬਾਅਦ ਵੀ ਹਿੰਦੁਸਤਾਨ ਸਰਕਾਰ ਨੇ ਲਾਂਘੇ ਨੂੰ ਖੋਲਣ ਦਾ ਐਲਾਨ ਨਹੀਂ ਕੀਤਾ।ਕਰਤਾਰਪੁਰ ਲਾਂਘੇ 'ਤੇ ਗਿ.ਹਰਪ੍ਰੀਤ ਸਿੰਘ ਦਾ ਬਿਆਨ | kartarpur corridor giani  harpreet singh

Read more : SGPC ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ  

ਸਿੰਘ ਸਾਹਿਬ ਨੇ ਕਿਹਾ ਕਿ ਲਾਂਘਾ ਨਾ ਖੋਲ੍ਹਣ ਪਿੱਛੇ ਕੇਂਦਰ ਸਰਕਾਰ ਦੀ ਕੀ ਨੀਤੀ ਜਾਂ ਬਦਨੀਤੀ ਹੈ ਇਸ ਬਾਰੇ ਤਾਂ ਪਤਾ ਨਹੀਂ ਪਰ ਹੁਣ ਜਦੋਂ ਸਮੁੱਚੇ ਦੇਸ਼ ਅੰਦਰ ਧਾਰਮਿਕ ਅਸਥਾਨ ਖੁੱਲ ਗਏ ਹਨ ਅਤੇ ਦੇਸ਼ ਦੇ ਲੋਕ ਆਪੋ ਆਪਣੇ ਧਰਮਾਂ ਅਨੁਸਾਰ ਆਪਣੇ ਤਿੱਥ ਤਿਓਹਾਰ ਮਨਾ ਰਹੇ ਹਨ ਤਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸਰਕਾਰ ਨੂੰ ਖੋਲ ਦੇਣਾ ਚਾਹੀਦਾ ਹੈ ਭਾਂਵੇ ਸਰਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਰ ਰੋਜ਼ 50 ਜਾਂ 100 ਸਿਖਾਂ ਨੂੰ ਹੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣ ਦੀ ਹੀ ਇਜ਼ਾਜ਼ਤ ਦੇਵੇ ਪਰ ਹੁਣ ਲਾਂਘਾ ਖੋਲ੍ਹਣ ਦਾ ਐਲਾਨ ਜਰੂਰ ਕਰੇ ਤਾਂਕਿ ਸਿੱਖ ਆਪਣੇ ਪਾਵਨ ਧਾਰਮਿਕ ਅਸਥਾਨ ਤੇ ਸਿਜਦਾ ਕਰ ਸਕਣ।

  • Share