ਪੰਜਾਬ

ਗਿਆਨੀ ਰਘਬੀਰ ਸਿੰਘ ਵੱਲੋਂ ਅਪੀਲ,ਸ਼ਹੀਦੀ ਹਫ਼ਤੇ 'ਚ ਮੀਟ-ਸ਼ਰਾਬ ਦੇ ਠੇਕਿਆਂ ‘ਤੇ ਲਾਈ ਜਾਵੇ ਪਾਬੰਦੀ

By Jagroop Kaur -- December 21, 2020 4:12 pm -- Updated:Feb 15, 2021

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਚੱਲ ਰਹੇ ਸ਼ਹੀਦੀ ਹਫ਼ਤੇ ਦੌਰਾਨ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਹਰ ਪ੍ਰਕਾਰ ਦੇ ਨਸ਼ਿਆਂ ਅਤੇ ਮੀਟ-ਸ਼ਰਾਬ ਦੇ ਠੇਕਿਆਂ ‘ਤੇ ਪਾਬੰਦੀ ਲਾਉਣ ਲਈ ਕਿਹਾ ਹੈ।  ਅੱਜ ਇੱਥੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਛੱਡਣ ਦੇ ਦਿਹਾੜੇ ਸਬੰਧੀ ‘26 ਵੇਂ ਦਸਮੇਸ਼ ਪੈਦਲ ਮਾਰਚ’ ਦੀ ਆਰੰਭਤਾ ਮੌਕੇ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਨੁੱਖ ਨੂੰ ਬਹੁਪ੍ਰਕਾਰੀ ਗੁਲਾਮੀ ਦੇ ਬੰਧਨਾਂ ਤੋਂ ਮੁਕਤ ਕਰਵਾਉਣ ਲਈ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਤੱਕ ਵਾਰ ਕੇ ਮਨੁੱਖਤਾ ਲਈ ਜੋ ਅਦੁੱਤੀ ਦੇਣ ਦਿੱਤੀ ਹੈ| SBS Language | Unparalleled courage and sacrifice: Remembering the  martyrdom of 'Chhote Sahibzade'

ਉਹ ਕਲਪਨਾ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਛੱਡ ਕੇ ਜਾਣ ਤੋਂ ਲੈ ਸਰਸਾ ਨਦੀ ‘ਤੇ ਪਰਿਵਾਰ ਵਿਛੋੜੇ, ਚਮਕੌਰ ਦੀ ਜੰਗ ਵਿਚ ਦੋ ਵੱਡੇ ਸਾਹਿਬਜ਼ਾਦਿਆਂ ਅਤੇ ਸੈਂਕੜੇ ਸਿੰਘਾਂ ਦੀ ਸ਼ਹਾਦਤ, ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦਾ ਸਫਰ ਬੜਾ ਅਦੁੱਤੀ ਤੇ ਵੈਰਾਗਮਈ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦੀ ਹਫ਼ਤੇ ਨੂੰ ਸਿੱਖ ਕੌਮ ਵਿਚ ਬੜੀ ਸਾਦਗੀ, ਵੈਰਾਗ ਅਤੇ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ।Shaheedi of Sahibzada Baba Zorawar Singh Ji and Sahibzada Baba Fateh Singh  Ji | Sikh Kindle Books

ਸੰਗਤਾਂ ਇਨ੍ਹਾਂ ਦਿਨਾਂ ਵਿਚ ਖੁਸ਼ੀ ਦੇ ਸਮਾਗਮ ਕਰਨ ਤੋਂ ਸੰਕੋਚ ਕਰਦੀਆਂ ਹਨ ਅਤੇ ਪੁਰਾਤਨ ਸਮਿਆਂ ਤੋਂ ਇਨ੍ਹਾਂ ਦਿਨਾਂ ਵਿਚ ਵੈਰਾਗ ਵਜੋਂ ਭੁੰਜੇ ਸੌਣ ਦੀ ਰਵਾਇਤ ਵੀ ਚੱਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਸ਼ਹੀਦ ਹਫ਼ਤੇ ਦੀ ਅਹਿਮੀਅਤ ਨੂੰ ਸਮਝਦਿਆਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਨੁੱਖਤਾ ਨੂੰ ਦਿੱਤੀ ਅਦੁੱਤੀ ਦੇਣ ਨੂੰ ਨਤਮਸਤਕ ਹੁੰਦਿਆਂ ਪੰਜਾਬ ਭਰ ‘ਚ ਇਨ੍ਹਾਂ ਦਿਨਾਂ ਦੌਰਾਨ ਮੀਟ-ਸ਼ਰਾਬ, ਤੰਬਾਕੂ ਅਤੇ ਹੋਰ ਨਸ਼ਿਆਂ ਦੀ ਵਿਕਰੀ ਉੱਪਰ ਪੂਰਨ ਤੌਰ ‘ਤੇ ਪਾਬੰਦੀ ਲਾਈ ਜਾਵੇ।

  • Share