Sat, Apr 27, 2024
Whatsapp

ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ

Written by  Shanker Badra -- March 05th 2019 09:21 PM
ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ

ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ

ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ:ਪਟਨਾ ਸਾਹਿਬ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਅਸਤੀਫ਼ਾ ਦੇਣ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਪ੍ਰਵਾਨ ਕਰ ਕੇ ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।ਇਸ ਸਬੰਧੀ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ 10 ਮੈਂਬਰਾਂ ਨੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਵਿਚ ਮੀਟਿੰਗ ਕੀਤੀ। [caption id="attachment_265387" align="aligncenter" width="300"]Giani Rajinder Singh Takht Sri Patna Sahib Executive Jathedar
ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ[/caption] ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ 3 ਮਾਰਚ ਨੂੰ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰ ਕੇ ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕਰ ਕੇ ਅਗਲੇ ਹੁਕਮਾਂ ਤਕ ਸੇਵਾਵਾਂ ਸੌਂਪੀਆਂ ਹਨ। [caption id="attachment_265386" align="aligncenter" width="300"]Giani Rajinder Singh Takht Sri Patna Sahib Executive Jathedar
ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ[/caption] ਦੱਸ ਦੇਈਏ ਕਿ ਗਿਆਨੀ ਇਕਬਾਲ ਸਿੰਘ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਸੱਤ ਮੈਂਬਰੀ ਕਮੇਟੀ ਕਾਇਮ ਕਰਨ ਤੋਂ ਦੋ ਦਿਨ ਬਾਅਦ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਇਹ ਕਦਮ ਉਠਾਇਆ ਸੀ। [caption id="attachment_265388" align="aligncenter" width="300"] Giani Rajinder Singh Takht Sri Patna Sahib Executive Jathedar
ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਲਾਇਆ ਕਾਰਜਕਾਰੀ ਜਥੇਦਾਰ[/caption] ਜ਼ਿਕਰਯੋਗ ਹੈ ਕਿ ਗਿਆਨੀ ਇਕਬਾਲ ਸਿੰਘ ਦੇ ਬੇਟੇ ਦੀ ਕੁਝ ਦਿਨ ਪਹਿਲਾਂ ਹੀ ਨਸ਼ਾ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ।ਉਨ੍ਹਾ ਦੀ ਪਤਨੀ ਨੇ ਵੀ ਜਥੇਦਾਰ ਵੱਲੋਂ ਉਸ ਦੀ ਮਾਰਕੁੱਟ ਕਰਨ ਦੇ ਦੋਸ਼ ਲਾਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨਸਾਫ਼ ਦੀ ਮੰਗ ਕੀਤੀ ਸੀ। -PTCNews


Top News view more...

Latest News view more...