Fri, Apr 26, 2024
Whatsapp

ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

Written by  Jashan A -- March 26th 2019 01:41 PM
ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ,ਗਿੱਦੜਬਾਹਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁਕੀਆਂ ਹਨ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। [caption id="attachment_274558" align="aligncenter" width="300"]sad ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ[/caption] ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਹਲਕਾ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਦਾ ਸਾਥ ਦਿੱਤਾ ਪਰ ਜਦੋਂ ਉਨ੍ਹਾਂ ਨੇ ਕਿਸੇ ਨਿੱਜੀ ਕੰਮ ਲਈ ਵਿਧਾਇਕ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਅਤੇ ਧੱਕੇਸ਼ਾਹੀ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ 'ਚ ਹਲਕਾ ਗਿੱਦੜਬਾਹਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਦੇ ਮੈਂਬਰ ਡਿੰਪੀ ਢਿੱਲੋਂ ਦੀ ਰਹਿਨੁਮਾਈ ਹੇਠ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਲਈ ਕੰਮ ਕਰਨਗੇ। ਹੋਰ ਪੜ੍ਹੋ:ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਇਸ ਮੌਕੇ ਨਿਰਾਸ਼ ਹੋ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਪਰਿਵਾਰਾਂ ਵਲੋਂ ਆਪਣੇ ਘਰਾਂ ਤੇ ਲੱਗੇ ਕਾਂਗਰਸ ਪਾਰਟੀ ਦੇ ਨਿਸ਼ਾਨਾ ਤੇ ਰੰਗ ਫੇਰ ਦਿੱਤਾ।ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਕਿ ਉਹ ਵਿਧਾਇਕ ਰਾਜਾ ਵੜਿੰਗ ਦੇ ਨਜ਼ਦੀਕੀ ਸਨ ਪਰ ਵਿਧਾਇਕ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ। [caption id="attachment_274560" align="aligncenter" width="300"]sad ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ[/caption] ਪੱਤਰਕਾਰਾਂ ਨਾਲ ਗੱਲਬਾਤਕਰਦਿਆਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਉਹ ਇਨ੍ਹਾਂ ਵਰਕਰਾਂ ਦਾ ਪਾਰਟੀ 'ਚ ਸ਼ਾਮਲ ਹੋਣ ਤੇ ਸੁਆਗਤ ਕਰਦੇ ਹਨ ਅਤੇ ਹਰ ਬਣਦਾ ਮਾਣ ਸਤਿਕਾਰ ਇਨਾਂ ਨੂੰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਦੋ ਸਾਲ ਦੇ ਕਾਰਜਕਾਲ ਤੋਂ ਲੋਕ ਤੰਗ ਹੋ ਗਏ ਹਨ ਅਤੇ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। -PTC News


Top News view more...

Latest News view more...