ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਨਾਲ ਵਾਪਰਿਆ ਵੱਡਾ ਹਾਦਸਾ , ਮਾਤਮ 'ਚ ਬਦਲੀਆਂ ਖੁਸ਼ੀਆਂ
ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਨਾਲ ਵਾਪਰਿਆ ਵੱਡਾ ਹਾਦਸਾ , ਮਾਤਮ 'ਚ ਬਦਲੀਆਂ ਖੁਸ਼ੀਆਂ:ਗਿੱਦੜਬਾਹਾ : ਸਾਡੇ ਦੇਸ਼ ਵਿੱਚ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ ਅਤੇ ਇਹਨਾਂ ਤਿਉਹਾਰਾਂ ਵਿੱਚੋ ਇੱਕ ਰੱਖੜੀ ਦਾ ਤਿਉਹਾਰ ਹੈ। ਇਹ ਤਿਉਹਾਰ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਇਸ ਵਾਰ ਰੱਖੜੀ ਅਤੇ ਆਜ਼ਾਦੀ ਦਿਵਸ ਇਕੱਠੇ ਅਤੇ ਇਕੋ ਦਿਨ ਆਏ ਹਨ। ਜੇਕਰ ਇਸ ਦਿਨ ਕੋਈ ਹਾਦਸਾ ਵਾਪਰ ਜਾਵੇਂ ਤਾਂ ਉਸ ਪਰਿਵਾਰ 'ਤੇ ਕੀ ਬੀਤਦੀ ਹੋਵੇਗੀ।
ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਨਾਲ ਵਾਪਰਿਆ ਵੱਡਾ ਹਾਦਸਾ , ਮਾਤਮ 'ਚ ਬਦਲੀਆਂ ਖੁਸ਼ੀਆਂ
ਇਸ ਦੌਰਾਨ ਗਿੱਦੜਬਾਹਾ ਨੇੜੇ ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਪਿੰਡ ਸੂਰਘੁਰੀ ਜ਼ਿਲ੍ਹਾ ਫ਼ਰੀਦਕੋਟ ਦੇ ਰੂਪ 'ਚ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਨਾਲ ਵਾਪਰਿਆ ਵੱਡਾ ਹਾਦਸਾ , ਮਾਤਮ 'ਚ ਬਦਲੀਆਂ ਖੁਸ਼ੀਆਂ
ਮਿਲੀ ਜਾਣਕਾਰੀ ਅਨੁਸਾਰ ਉਹ ਆਪਣੇ ਲੜਕੇ ਨਾਲ ਮੋਟਰਸਾਈਕਲ 'ਤੇ ਗਿੱਦੜਬਾਹਾ ਤੋਂ ਮਲੋਟ ਰਸਤੇ ਰਾਹੀਂ ਪਿੰਡ ਰਾਸੂਆਣਾ ਰਾਜਸਥਾਨ ਵਿਖੇ ਆਪਣੇ ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਸੀ। ਜਦੋਂ ਉਹ ਜੁੜਵੀਆਂ ਨਹਿਰਾਂ ਕੋਲ ਪਹੁੰਚੇ ਤਾਂ ਉਸ ਦੀ ਚੁੰਨੀ ਮੋਟਰਸਾਈਕਲ ਦੇ ਪਿਛਲੇ ਚੱਕੇ ਵਿਚ ਆ ਗਈ ਅਤੇ ਜਸਵਿੰਦਰ ਕੌਰ ਦੀ ਗਲਾ ਘੁੱਟ ਜਾਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਹੈ।
-PTCNews