Fri, Apr 26, 2024
Whatsapp

ਛੁੱਟੀ ਆਏ ਫੌਜੀ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਹੋਈ ਮੌਤ

Written by  Jashan A -- November 25th 2019 09:08 PM
ਛੁੱਟੀ ਆਏ ਫੌਜੀ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਹੋਈ ਮੌਤ

ਛੁੱਟੀ ਆਏ ਫੌਜੀ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਹੋਈ ਮੌਤ

ਛੁੱਟੀ ਆਏ ਫੌਜੀ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਹੋਈ ਮੌਤ,ਪੰਜਾਬ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਰ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਗਿੱਦੜਬਾਹਾ 'ਚ ਵਾਪਰਿਆ ਹੈ, ਜਿਥੇ ਛੁੱਟੀ ਆਏ ਫੌਜੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੁਲਬੀਰ ਸਿੰਘ (34) ਵਾਸੀ ਪਿੰਡ ਦੂਹੇਵਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕੁਲਬੀਰ ਸਿੰਘ ਆਪਣੀ ਆਲਟੋ ਕਾਰ ਨੰਬਰ ਪੀ. ਬੀ.03 ਏ.ਐਨ. 5020 'ਤੇ ਬਠਿੰਡਾ ਤੋਂ ਗਿੱਦੜਬਾਹਾ ਵੱਲ ਆ ਰਿਹਾ ਸੀ ਅਤੇ ਜਦੋਂ ਉਹ ਪਿੰਡ ਦੌਲਾ ਦੇ ਨਜ਼ਦੀਕ ਪੁੱਜਾ ਤਾਂ ਕਾਰ ਦੀ ਟੱਕਰ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਦੇ ਚੱਲਦਿਆਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ 8 ਸਾਲ ਅਤੇ 6 ਸਾਲਾਂ ਦੀਆਂ ਦੋ ਧੀਆਂ ਛੱਡ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। -PTC News


Top News view more...

Latest News view more...