Ginger Juice Benefits: ਅਦਰਕ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆਂ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਔਸ਼ਧੀ ਗੁਣ ਪਾਏ ਜਾਂਦੇ ਹਨ। ਇਸਦਾ ਸੇਵਨ ਜੋੜਾਂ ਦਾ ਦਰਦ ਦੂਰ ਕਰਨ ਦੇ ਨਾਲ ਨਾਲ ਹੋਰ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ, ਹਾਲਾਂਕਿ ਤੁਸੀਂ ਕਈ ਤਰੀਕਿਆਂ ਨਾਲ ਅਦਰਕ ਦਾ ਸੇਵਨ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਅਦਰਕ ਦੇ ਜੂਸ ਦਾ ਸੇਵਨ ਕੀਤਾ ਹੈ? ਅਦਰਕ ਦਾ ਜੂਸ ਵੀ ਸਿਹਤ ਲਈ ਬਹੁਤ ਫਾਇਦੇਮੰਦ ਮਾਨੀਆਂ ਜਾਂਦਾ ਹੈ। ਕਿਉਂਕਿ ਇਸ 'ਚ ਜ਼ਿੰਕ, ਆਇਰਨ, ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ ਅਤੇ ਮੈਂਗਨੀਜ਼ ਦੇ ਨਾਲ-ਨਾਲ ਐਂਟੀ-ਇੰਫਲੇਮੇਟਰੀ, ਐਂਟੀ-ਵਾਇਰਲ ਅਤੇ ਐਂਟੀ-ਬੈਕਟੀਰੀਅਲ ਗੁਣ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਦੇ ਹਨ। ਤਾਂ ਆਓ ਜਾਣਦੇ ਹਾਂ ਅਦਰਕ ਦਾ ਜੂਸ ਪੀਣ ਦੇ ਕੀ ਫਾਇਦੇ ਹਨ।ਮਾਹਵਾਰੀ ਦੇ ਦਰਦ ਨੂੰ ਦੂਰ ਕਰਨ 'ਚ ਮਦਦਗਾਰ : ਜੇਕਰ ਕਿਸੇ ਔਰਤਾਂ ਨੂੰ ਮਾਹਵਾਰੀ ਦੇ ਦੌਰਾਨ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਅਜਿਹੇ 'ਚ ਅਦਰਕ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ।ਭਾਰ ਘਟਾਉਣ ਲਈ ਫਾਇਦੇਮੰਦ : ਜੇਕਰ ਤੁਸੀਂ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਦਰਕ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਅਤੇ ਕੈਲੋਰੀ ਤੇਜ਼ੀ ਨਾਲ ਬਰਨ ਹੁੰਦੀ ਹੈ, ਜੋ ਭਾਰ ਘਟਾਉਣ ਵਿਚ ਮਦਦ ਕਰਦੇ ਹਨ।ਇਮਿਊਨਿਟੀ ਬਣਾਈ ਰੱਖਣ 'ਚ ਮਦਦਗਾਰ : ਜੇਕਰ ਤੁਸੀਂ ਸਰੀਰ 'ਚ ਇਮਿਊਨਿਟੀ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਦਰਕ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ ਜੋ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ।ਜੋੜਾਂ ਦੇ ਦਰਦ ਨੂੰ ਦੂਰ ਕਰਨ ਲਈ ਫਾਇਦੇਮੰਦ : ਤੁਸੀਂ ਅਦਰਕ ਦੇ ਜੂਸ ਦਾ ਸੇਵਨ ਕਰ ਕੇ ਵੀ ਜੋੜਾਂ ਦੇ ਦਰਦ ਅਤੇ ਸੋਜ ਤੋਂ ਰਾਹਤ ਪਾ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ ਜੋ ਸੋਜ ਨੂੰ ਘਟਾਉਣ 'ਚ ਮਦਦ ਕਰਦੇ ਹਨ।ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ : ਜਰਕੇ ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਅਦਰਕ ਦੇ ਜੂਸ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ ਜੋ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।ਜ਼ੁਕਾਮ ਅਤੇ ਖੰਘ ਨੂੰ ਦੂਰ ਕਰਨ 'ਚ ਮਦਦਗਾਰ : ਜਿਵੇ ਤੁਸੀਂ ਜਾਣਦੇ ਹੋ ਕਿ ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਜਿਹੇ 'ਚ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਨੂੰ ਦੂਰ ਰੱਖਣ ਲਈ ਪੀਉ ਅਦਰਕ ਦਾ ਜੂਸ, ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਵਾਇਰਲ ਅਤੇ ਐਂਟੀ-ਬੈਕਟੀਰੀਅਲ ਗੁਣ ਪਾਏ ਜਾਣਦੇ ਹਨ।ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ : ਜੇਕਰ ਤੁਹਾਨੂੰ ਪਾਚਨ ਸੰਬੰਧੀ ਸਮੱਸਿਆਵਾਂ ਰਹਿੰਦੀ ਹੈ ਅਜਿਹੇ 'ਚ ਤੁਹਾਨੂੰ ਅਦਰਕ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਪਾਏ ਜਾਣ ਵਾਲੇ ਤੱਤ ਐਸੀਡਿਟੀ, ਬਦਹਜ਼ਮੀ, ਬਲੋਟਿੰਗ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਪਾਚਨ ਕਿਰਿਆ ਨੂੰ ਸੁਧਾਰਨ 'ਚ ਮਦਦ ਕਰਦੇ ਹਨ। ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ...ਇਹ ਵੀ ਪੜ੍ਹੋ: Sweet Potato Benefits: ਭਾਰ ਘਟਾਉਣ ਲਈ ਫਾਇਦੇਮੰਦ ਹੈ ਭੁੰਨੀ ਹੋਈ ਸ਼ਕਰਕੰਦੀ, ਜਾਣੋ ਹੋਰ ਕੀ ਹਨ ਫਾਇਦੇ