Wed, Apr 24, 2024
Whatsapp

ਗਿੱਪੀ ਦੀ ਪਤਨੀ ਨੇ ਪੁੱਤਰ ਨਾਲ ਸ਼ੇਅਰ ਕੀਤੀ ਤਸਵੀਰ, ਗੁਰਬਾਜ਼ ਦੀ ਮੁਸਕਾਨ ਨੇ ਜਿੱਤਿਆ FANS ਦਾ ਦਿੱਲ

Written by  Riya Bawa -- September 27th 2022 05:49 PM -- Updated: September 27th 2022 05:55 PM
ਗਿੱਪੀ ਦੀ ਪਤਨੀ ਨੇ ਪੁੱਤਰ ਨਾਲ ਸ਼ੇਅਰ ਕੀਤੀ ਤਸਵੀਰ, ਗੁਰਬਾਜ਼ ਦੀ ਮੁਸਕਾਨ ਨੇ ਜਿੱਤਿਆ FANS ਦਾ ਦਿੱਲ

ਗਿੱਪੀ ਦੀ ਪਤਨੀ ਨੇ ਪੁੱਤਰ ਨਾਲ ਸ਼ੇਅਰ ਕੀਤੀ ਤਸਵੀਰ, ਗੁਰਬਾਜ਼ ਦੀ ਮੁਸਕਾਨ ਨੇ ਜਿੱਤਿਆ FANS ਦਾ ਦਿੱਲ

Ravneet Grewal & Gurbaaz Grewal: ਪੰਜਾਬ ਦੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਅਕਸਰ ਆਪਣੇ ਬੱਚਿਆਂ ਨਾਲ ਸੋਸ਼ਲ ਮੀਡਿਆ 'ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਜ਼ਿਆਦਾਤਰ ਗਾਇਕ ਗਿੱਪੀ ਗਰੇਵਾਲ ਆਪਣੇ ਬੱਚਿਆਂ ਨਾਲ ਸਮਾਂ ਬਿਤਾਉਂਦੇ ਨਜ਼ਰ ਆਉਂਦੇ ਰਹਿੰਦੇ ਹਨ। Ravneet Grewal ਬੱਚਿਆਂ ਦੀ ਤਸਵੀਰਾਂ ਨੂੰ ਵੇਖ ਕੇ ਪ੍ਰਸ਼ੰਸਕ ਬਹੁਤ ਖੁਸ਼ ਹੁੰਦੇ ਹਨ। ਜੋੜੇ ਅਤੇ ਉਨ੍ਹਾਂ ਦੇ ਬੱਚਿਆਂ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਉੱਥੇ ਹੀ ਹਾਲ ਹੀ 'ਚ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਆਪਣੇ ਛੋਟੇ ਪੁੱਤਰ ਦੀ ਤਸਵੀਰ ਸਾਂਝੀ ਕੀਤੀ ਹੈ। RavneetGrewal ਇਹ ਤਸਵੀਰ ਰਵਨੀਤ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ ਜਿਸ 'ਚ ਪੁੱਤਰ ਗੁਰਬਾਜ਼ ਗਰੇਵਾਲ ਆਪਣੀ ਮੁਸਾਕਾਨ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦਾ ਨਜ਼ਰ ਆ ਰਿਹਾ ਹੈ। ਤਸਵੀਰ ਸਾਂਝੀ ਕਰਦੇ ਹੋਏ ਰਵਨੀਤ ਨੇ ਕੈਪਸ਼ਨ ਵੀ ਦਿੱਤੀ ਹੈ। ਜਿਸ 'ਚ ਲਿਖਿਆ ਹੈ ਕਿ 'ਹੋ ਸਕਦਾ ਹੈ ਕਿ ਮੈਂ ਪਰਫ਼ੈਕਟ ਨਹੀਂ ਹਾਂ, ਪਰ ਜਦੋਂ ਮੈਂ ਤੈਨੂੰ ਦੇਖਦੀ ਹਾਂ ਤਾਂ ਮੈਨੂੰ ਅਹਿਸਾਸ ਹੁੰਦਾ ਹੈ ਕਿ ਮੇਰੀ ਜ਼ਿੰਦਗੀ 'ਚ ਕੁੱਝ ਚੀਜ਼ਾਂ ਬਿਲਕੁਲ ਪਰਫ਼ੈਕਟ ਹਨ, ਗੁਰਬਾਜ਼ ਗਰੇਵਾਲ।'

ਤਸਵੀਰ 'ਚ ਦੇਖ ਸਕਦੇ ਹੋ ਕਿ ਗੁਰਬਾਜ਼ ਮੁਸਕਰਾ ਰਿਹਾ ਹੈ ਅਤੇ ਮਾਂ ਦੀ ਗੋਦ 'ਚ ਬੈਠਿਆ ਹੋਇਆ ਹੈ। ਰਵਨੀਤ ਪਿਆਰ ਨਾਲ ਆਪਣੇ ਪੁੱਤਰ ਵਾਲ ਦੇਖਦੀ ਨਜ਼ਰ ਆ ਰਹੀ ਹੈ। ਫ਼ੈਨਜ਼ ਮਾਂ-ਪੁੱਤਰ ਦੀ ਇਸ ਤਸਵੀਰ ਨੂੰ ਖੂਬ ਪਿਆਰ ਦੇ ਰਹੇ ਹਨ। PTC News-Latest Punjabi news   -PTC News

Top News view more...

Latest News view more...