ਹਾਦਸੇ/ਜੁਰਮ

ਇੱਕ ਹੋਰ ਧੀ ਚੜ੍ਹੀ ਦਹੇਜ ਦੀ ਬਲੀ, ਪਰਿਵਾਰ ਨੇ ਲਗਾਏ ਗੰਭੀਰ ਇਲਜਾਮ

By Jashan A -- August 12, 2021 4:41 pm

ਜ਼ੀਰਾ: ਇਕ ਪਾਸੇ ਜਿੱਥੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਅਰਿਆਂ ਦੇ ਢਕੋਂਸਲੇ ਕੀਤੇ ਜਾ ਰਹੇ ਹਨ ਉਥੇ ਦੂਜੇ ਪਾਸੇ ਦਹੇਜ ਰੂਪੀ ਕੁਰੀਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਆਏ ਦਿਨ ਕੋਈ ਨਾ ਕੋਈ ਲੜਕੀ ਇਸ ਦਹੇਜ ਬਲੀ ਚੜ੍ਹ ਰਹੀ ਹੈ। ਤਾਜ਼ਾ ਮਾਮਲਾ ਹੈ ਜ਼ੀਰਾ ਦੇ ਪਿੰਡ ਸ਼ਾਹਬੁੱਕਰ ਦਾ ਜਿੱਥੇ ਤਿੰਨ ਵਰ੍ਹੇ ਪਹਿਲਾਂ ਵਿਆਹ ਕੇ ਆਈ 29 ਸਾਲਾ ਸੰਦੀਪ ਕੌਰ ਦੀ ਜ਼ਹਿਰ ਖਾਣ ਨਾਲ ਮੌਤ ਹੋ ਗਈ।

ਜਿਸ ਤੋਂ ਬਾਅਦ ਪਰਿਵਾਰ ਵੱਲੋਂ ਦਹੇਜ ਮੰਗ ਦੇ ਇਲਜਾਮ ਲਗਾਏ ਜਾ ਰਹੇ ਹਨ। ਅਤੇ ਹੋਰ ਸੋਨਾ ਅਤੇ ਵੱਡੀ ਕਾਰ ਦੀ ਮੰਗ ਵੀ ਕੀਤੀ ਜਾ ਰਹੀ ਸੀ ਜਿਸ ਦਾ ਨਤੀਜਾ ਇਹ ਨਿਕਲਿਆ ਕਿ ਲੜਕੀ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ।

ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ ‘ਮੁਹੰਮਦ ਮੁਸਤਫ਼ਾ’ ਨੇ ਕੀਤਾ ਇਨਕਾਰ

ਜ਼ਿਕਰਯੋਗ ਹੈ ਕਿ ਲੜਕੇ ਦਾ ਪਿਤਾ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਜ਼ੀਰਾ ਦੇ ਕਾਂਗਰਸੀ ਵਿਧਾਇਕ ਦਾ ਕਾਫ਼ੀ ਖਾਸ ਹੈ। ਲੜਕੀ ਪਰਿਵਾਰ ਦਾ ਇਲਜਾਮ ਹੈ ਕਿ ਸਿਆਸੀ ਸ਼ਹਿ ਉੱਪਰ ਪੁਲਸ ਦੁਆਰਾ ਵੀ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਅਨੁਸਾਰ ਪੁਲੀਸ ਪਾਰਟੀ ਮੁਲਜ਼ਮਾਂ ਨੂੰ ਫੜਨਲਈ ਭੇਜ ਦਿੱਤੀ ਗਈ ਹੈ ਅਤੇ ਜਲਦ ਹੀ ਆਰੋਪੀ ਕਾਬੂ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

-PTC News

  • Share