ਹੋਰ ਖਬਰਾਂ

ਭਿਆਨਕ ਸੜਕ ਹਾਦਸੇ 'ਚ ਕੁੜੀ ਦੀ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ

By Shanker Badra -- November 09, 2021 3:11 pm -- Updated:Feb 15, 2021

ਸਮਰਾਲਾ : ਸਮਰਾਲਾ ਦੇ ਲੁਧਿਆਣਾ ਰੋਡ 'ਤੇ ਅੱਜ ਸਵੇਰੇ ਕਰੀਬ 6 ਵਜੇ ਦੇ ਕਰੀਬ ਐਕਟਿਵਾ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ ਹੈ। ਇਸ ਹਾਦਸੇ 'ਚ 19 ਸਾਲਾ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਭਿਆਨਕ ਸੜਕ ਹਾਦਸੇ 'ਚ ਕੁੜੀ ਦੀ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਮਰਾਲਾ ਦੇ ਲੁਧਿਆਣਾ ਰੋਡ ’ਤੇ ਕਮਲ ਪੈਟਰੋਲ ਪੰਪ ਨੇੜੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗੇ ਸੜਕ ਖਰਾਬ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਸਮਰਾਲਾ ਤੋਂ ਲੁਧਿਆਣਾ ਜਾ ਰਹੀ ਬੱਸ ਦੀ ਐਕਟਿਵਾ ਨਾਲ ਟੱਕਰ ਹੋ ਗਈ।

ਭਿਆਨਕ ਸੜਕ ਹਾਦਸੇ 'ਚ ਕੁੜੀ ਦੀ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ

ਜਿਸ ਤੋਂ ਬਾਅਦ ਬੱਸ ਨੇ ਦੋਵਾਂ ਲੜਕੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ 'ਚ ਨਵਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੀ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਦੂਜੀ ਲੜਕੀ ਦੀ ਪਛਾਣ ਹੈਦੋਂ ਪਿੰਡ ਦੀ ਰਹਿਣ ਵਾਲੀ ਨਿਸ਼ਾ ਵਜੋਂ ਹੋਈ ਹੈ।

ਭਿਆਨਕ ਸੜਕ ਹਾਦਸੇ 'ਚ ਕੁੜੀ ਦੀ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ

ਜਾਣਕਾਰੀ ਮੁਤਾਬਕ ਨਵਦੀਪ ਕੁਝ ਦਿਨਾਂ ਬਾਅਦ ਕੈਨੇਡਾ ਜਾਣ ਵਾਲੀ ਸੀ। ਦੋਵੇਂ ਲੜਕੀਆਂ ਬਿਊਟੀਸ਼ੀਅਨ ਦੀ ਕਲਾਸ ਲਗਾਉਣ ਲਈ ਸਮਰਾਲਾ ਜਾ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਨਵਦੀਪ ਕੌਰ ਨੇੜਲੇ ਪਿੰਡ ਮਾਦਪੁਰ ਦੀ ਸਾਬਕਾ ਸਰਪੰਚ ਦੀ ਧੀ ਸੀ।
-PTCNews

  • Share