ਪੰਜਾਬ ‘ਚ ਚਿੱਟੇ ਦਾ ਕਹਿਰ, ਪੁਲਿਸ ਨੇ ਹੈਰੋਇਨ ਪੀਂਦੀ ਕੁੜੀ ਸਮੇਤ 3 ਨੂੰ ਕੀਤਾ ਕਾਬੂ

Girl Drinking Heroin including Three Arrested by Punjab police
ਪੰਜਾਬ ‘ਚ ਚਿੱਟੇ ਦਾ ਕਹਿਰ, ਪੁਲਿਸ ਨੇ ਹੈਰੋਇਨ ਪੀਂਦੀ ਕੁੜੀ ਸਮੇਤ 3 ਨੂੰ ਕੀਤਾ ਕਾਬੂ 

ਪੰਜਾਬ ‘ਚ ਚਿੱਟੇ ਦਾ ਕਹਿਰ, ਪੁਲਿਸ ਨੇ ਹੈਰੋਇਨ ਪੀਂਦੀ ਕੁੜੀ ਸਮੇਤ 3 ਨੂੰ ਕੀਤਾ ਕਾਬੂ:ਅੰਮ੍ਰਿਤਸਰ : ਪੰਜਾਬ ‘ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ ‘ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ ‘ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ ‘ਚ ਲੈ ਲਿਆ ਹੈ। ਇਹੀ ਨਹੀਂ ਹੁਣ ਤਾਂ ਮੁੰਡਿਆਂ ਦੇ ਨਾਲ – ਨਾਲ ਲੜਕੀਆਂ ਵੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਈਆਂ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।

ਮਜੀਠਾ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਦਿਆਂ ਹੈਰੋਇਨ ਪੀਂਦੀ ਇੱਕ ਮੁਟਿਆਰ ਤੇ ਉਸ ਦੇ 2 ਹੋਰ ਸਾਥੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਸਾਜਨ ਪੁੱਤਰ ਮੁਖਤਿਆਰ ਸਿੰਘ ਵਾਸੀ ਨਵੀਂ ਆਬਾਦੀ, ਕਰਨ ਮਹਿਰਾ ਪੁੱਤਰ ਕੁਲਦੀਪ ਸਿੰਘ ਵਾਸੀ ਨੰਗਲੀ ਭੱਠਾ ਅਤੇ ਇੱਕ ਲੜਕੀ ਨੂੰ ਗ੍ਰਿਫਤਾਰ ਕਰਕੇ ਸਿਲਵਰ ਪੇਪਰ, 10 ਰੁਪਏ ਦਾ ਨੋਟ ਅਤੇ ਲਾਈਟਰ ਕਬਜ਼ੇ ‘ਚ ਲੈਣ ਮਗਰੋਂ ਮਾਮਲਾ ਦਰਜ ਕਰ ਲਿਆ ਹੈ।

ਇਸ ਦੌਰਾਨ ਫੈਜ਼ਪੁਰਾ ਪੁਲਿਸ ਚੌਕੀ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਨ ਮਗਰੋਂ ਅਦਾਲਤੀ ਹੁਕਮਾਂ ਤਹਿਤ ਕੇਂਦਰੀ ਜੇਲ ਫਤਾਹਪੁਰ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਗੱਦੀ ਸੰਭਾਲਣ ਤੋਂ ਪਹਿਲਾਂ ਚਾਰ ਹਫਤਿਆਂ ਵਿੱਚ ਨਸ਼ਾ ਖ਼ਤਮ ਦਾ ਵਾਅਦਾ ਪੰਜਾਬ ਦੇ ਵੋਟਰਾਂ ਨਾਲ ਕੀਤਾ ਸੀ ਪਰ ਨਸ਼ਾ ਤਾਂ ਖ਼ਤਮ ਨਹੀਂ ਹੋਇਆ। ਪੰਜਾਬ ਦੇ ਨੌਜਵਾਨਾਂ ਸਮੇਤ ਮੁਟਿਆਰਾਂ ਨੇ ਵੀ ਇਸ ਦਲ ਦਲ ਵਿੱਚ ਫਸ ਕੇ ਆਪਣੀ ਜਿੰਦਗੀ ਮੌਤ ਦੇ ਦਾਅ ਤੇ ਲਗਾਈ ਹੋਈ ਹੈ।
-PTCNews