Advertisment

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੀਤਾ ਲੜਕੀਆਂ ਦਾ ਗਿਰੋਹ ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ

author-image
PTC NEWS
Updated On
New Update
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੀਤਾ ਲੜਕੀਆਂ ਦਾ ਗਿਰੋਹ ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ
Advertisment
ਸ੍ਰੀ ਮੁਕਤਸਰ ਸਾਹਿਬ: ਪੰਜਾਬ 'ਚ ਆਏ ਦਿਨ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਹਨਾਂ 'ਤੇ ਨਕੇਲ ਕਸਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਮੁਹਿੰਮਾਂ ਵਿੱਢੀਆਂ ਗਈਆਂ ਹਨ, ਜਿਸ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 9 ਲੜਕੀਆਂ ਦੇ ਇਕ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਇਹ ਲੜਕੀਆਂ ਗਰੀਬੀ ਦਾ ਵਾਸਤਾ ਦੇ ਕੇ ਰਾਹਗੀਰਾਂ ਤੋਂ ਪੈਸੇ ਬਟੋਰਦੀਆ ਸਨ। publive-image
Advertisment
publive-image ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕੇ ਤੋਂ ਕਾਫੀ ਸਮੇਂ ਤੋਂ ਇਹ ਸਿਕਾਇਤਾਂ ਆ ਰਹੀਆਂ ਸਨ ਕਿ ਸ਼ਹਿਰ ਦੇ ਬਾਹਰ ਮੁਖ ਸੜਕਾਂ 'ਤੇ 4-5 ਲੜਕੀਆਂ ਵਾਹਨ ਚਾਲਕਾਂ ਨੂੰ ਰੋਕ ਕੇ ਉਹਨਾਂ ਨੂੰ ਇਕ ਕਾਗਜ ਵਿਖਾ ਕੇ ਉਹਨਾਂ ਤੋਂ ਪੈਸੇ ਦੀ ਮੰਗ ਕਰਦੀਆਂ ਸਨ।ਇਹ ਲੜਕੀਆਂ ਲੋਕਾਂ ਨੂੰ ਗੁੰਮਰਾਹ ਕਰਕੇ ਪੈਸੇ ਵੀ ਹੜਪਦੀਆ ਸਨ। publive-image ਇਹ ਵੀ ਚਰਚਾਵਾਂ ਸਨ ਕਿ ਅਕਸਰ ਟਰੱਕ ਚਾਲਕਾਂ ਜਾ ਹੋਰ ਵੱਡੇ ਵਾਹਨ ਚਾਲਕ ਜਦ ਪੈਸੇ ਦੇਣ ਤੋਂ ਇਨਕਾਰ ਕਰਦੇ ਤਾਂ ਇਹ ਗਲਤ ਹਰਕਤਾਂ ਕਰਨ ਦਾ ਦੋਸ਼ ਲਾ ਕੇ ਰੌਲਾ ਪਾ ਦਿੰਦੀਆਂ ਅਤੇ ਇਕਠੀਆ ਹੋ ਜਾਂਦੀਆਂ। publive-image publive-image ਫਿਲਹਾਲ ਪੁਲਿਸ ਨੇ ਉਕਤ ਲੜਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ 'ਚ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। -PTC News-
punjab-news punjabi-news sri-mukatsar-sahib-news sri-mukatsar-sahib
Advertisment

Stay updated with the latest news headlines.

Follow us:
Advertisment