Fri, Apr 26, 2024
Whatsapp

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਭਾਈ ਲੌਂਗੋਵਾਲ ਕਰਨਗੇ ਸਨਮਾਨਿਤ

Written by  Joshi -- October 08th 2018 08:19 PM
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਭਾਈ ਲੌਂਗੋਵਾਲ ਕਰਨਗੇ ਸਨਮਾਨਿਤ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਭਾਈ ਲੌਂਗੋਵਾਲ ਕਰਨਗੇ ਸਨਮਾਨਿਤ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਭਾਈ ਲੌਂਗੋਵਾਲ ਕਰਨਗੇ ਸਨਮਾਨਿਤ ਚੌਥੇ ਪਾਤਸ਼ਾਹ ਜੀ ਨੇ ਗੁਰੂ-ਨਗਰੀ ਦੀ ਸਥਾਪਨਾ ਸਮੇਂ ਕਿਰਤੀਆਂ ਨੂੰ ਦਿੱਤੀ ਵਿਸ਼ੇਸ਼ ਮਹੱਤਤਾ-ਡਾ. ਰੂਪ ਸਿੰਘ ਅੰਮ੍ਰਿਤਸਰ, 8 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲੀ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ ਵਸਾਏ ਕਿੱਤਾਕਾਰਾਂ ਨੂੰ ਸਨਮਾਨਿਤ ਕਰੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੇ ਰੀਸਰਚ ਸਕਾਲਰਾਂ ਰਾਹੀਂ 52 ਕਿੱਤਾਕਾਰਾਂ ਦੀ ਚੋਣ ਕਰ ਲਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਇਨ੍ਹਾਂ ਕਿੱਤਾਕਾਰਾਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ 52 ਕਿੱਤਾਕਾਰਾਂ ਨੂੰ ਵਸਾਇਆ ਸੀ, ਪਰੰਤੂ ਇਤਿਹਾਸ ਵਿੱਚੋਂ ਇਨ੍ਹਾਂ ਬਾਰੇ ਮੁਕੰਮਲ ਜਾਣਕਾਰੀ ਲਈ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰਾਂ ਨੇ ਮਿਹਨਤ ਨਾਲ ਸੂਚੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਕਿਰਤੀਆਂ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਗਈ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਸਾਹਿਬ ਵੱਲੋਂ ਵਰੋਸਾਏ ਇਨ੍ਹਾਂ ਕਿੱਤਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਣ ਦਾ ਫੈਸਲਾ ਕੀਤਾ ਹੈ। ਹੋਰ ਪੜ੍ਹੋ : ਲੰਗਰ ਸ੍ਰੀ ਗੁਰੂ ਰਾਮਦਾਸ ਦੀ ਇਮਾਰਤ ਦੀ ਬਾਹਰੀ ਦਿੱਖ ਦੀ ਕਾਰ ਸੇਵਾ ਭਲਕੇ 24 ਜੂਨ ਨੂੰ ਹੋਵੇਗੀ ਆਰੰਭ ਉਨ੍ਹਾਂ ਦੱਸਿਆ ਕਿ ਇਹ ਸਨਮਾਨ ਪ੍ਰਕਾਸ਼ ਪੁਰਬ ਵਾਲੇ 26 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇਣਗੇ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਵੀ ਵਿਸ਼ੇਸ਼ ਤੌਰ ‘’ਤੇ ਇਨ੍ਹਾਂ 52 ਕਿੱਤਾਕਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਹੋਰ ਵਿਸਥਾਰ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਕਿੱਤਾਕਾਰਾਂ ਲਈ ਵਿਸ਼ੇਸ਼ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਉੱਪਰ ‘ਸ੍ਰੀ ਗੁਰੂ ਰਾਮਦਾਸ ਜੀ ਪਾਤਸ਼ਾਹ ਵੱਲੋਂ ਵਰੋਸਾਏ ਕਿੱਤਾਕਾਰ’ ਦਾ ਬੈਨਰ ਪ੍ਰਦਰਸ਼ਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਵਿਚ ਵੀ ਕੁੱਲ 52 ਗੱਡੀਆਂ ਸ਼ਾਮਲ ਕੀਤੀਆਂ ਜਾਣਗੀਆਂ। ਹੋਰ ਪੜ੍ਹੋ : ਕਾਬਲੀ ਸਿੱਖ ਰਵਾਇਤੀ ਪਹਿਰਾਵੇ ‘ਚ ਨਗਰ ਕੀਰਤਨ ਤੇ ਰਾਗ ਦਰਬਾਰ ’ਚ ਭਰਨਗੇ ਹਾਜ਼ਰੀ :ਡਾ. ਰੂਪ ਸਿੰਘ ਇਸ ਦੌਰਾਨ ਕਿੱਤਾਕਾਰਾਂ ਨਾਲ ਇਕੱਤਰਤਾ ਵਿਚ ਸ਼ਾਮਲ ਵੱਖ-ਵੱਖ ਕਿੱਤਿਆਂ ਨਾਲ ਸ਼ਾਮਲ ਕਿਰਤੀਆਂ ਨੇ ਸ਼੍ਰੋਮਣੀ ਕਮੇਟੀ ਦਾ ਉਨ੍ਹਾਂ ਨੂੰ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਕਿੱਤਾਕਾਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਕੇਵਲ ਸਿੰਘ ਬਾਦਲ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਿੰਦਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਤੇ ਹੋਰ ਮੌਜੂਦ ਸਨ। ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਮੀਟਿੰਗ —PTC News


Top News view more...

Latest News view more...