Thu, Apr 25, 2024
Whatsapp

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ SGPC ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕਰਵਾਏ ਜਾਣਗੇ

Written by  Shanker Badra -- February 13th 2021 06:21 PM
ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ SGPC ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕਰਵਾਏ ਜਾਣਗੇ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ SGPC ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕਰਵਾਏ ਜਾਣਗੇ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ ਤਾਂ ਜੋ ਇਸ ਇਤਿਹਾਸਕ ਸ਼ਤਾਬਦੀ ਦਿਹਾੜੇ ਦੀ ਯਾਦ ਸੰਗਤਾਂ ਚਿਰਾਂ ਤੱਕ ਸੰਭਾਲ ਕੇ ਰੱਖ ਸਕਣ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੀ ਗਈ ਸੈਮੀਨਾਰਾਂ ਦੀ ਲੜੀ ਤਹਿਤ ਇਥੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪਹਿਲੇ ਸੈਮੀਨਾਰ ’ਚ ਸ਼ਮੂਲੀਅਤ ਕਰਨ ਸਮੇਂ ਕੀਤਾ। ਪੜ੍ਹੋ ਹੋਰ ਖ਼ਬਰਾਂ : ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ   [caption id="attachment_474636" align="aligncenter" width="300"]Gold and silver coins on the 400th birth anniversary of Sri Guru tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ SGPC ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕਰਵਾਏ ਜਾਣਗੇ[/caption] ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸੰਗਤੀ ਰੂਪ ਵਿਚ ਹੋਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਦੇਸ਼ ਅੰਦਰ ਵੱਖ-ਵੱਖ 10 ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰਾਂ ਦੌਰਾਨ ਪੜ੍ਹੇ ਗਏ ਪਰਚਿਆਂ ਵਿੱਚੋਂ ਚੋਣਵਿਆਂ ਨੂੰ ਕਿਤਾਬੀ ਰੂਪ ਵਿਚ ਸੰਗ੍ਰਹਿਤ ਕੀਤਾ ਜਾਵੇਗਾ। [caption id="attachment_474635" align="aligncenter" width="300"]Gold and silver coins on the 400th birth anniversary of Sri Guru tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ SGPC ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕਰਵਾਏ ਜਾਣਗੇ[/caption] ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਇਤਿਹਾਸ ਸਿੱਖਾਂ ਦੇ ਨਾਲ-ਨਾਲ ਪੂਰੇ ਦੇਸ਼ ਵਾਸੀਆਂ ਅਤੇ ਦੁਨੀਆਂ ਭਰ ਵਿਚ ਵੱਸਦੇ ਲੋਕਾਂ ਲਈ ਪ੍ਰੇਰਣਾ ਸਰੋਤ ਹੈ। ਗੁਰੂ ਸਾਹਿਬ ਦੀ ਕੁਰਬਾਨੀ ਨੇ ਦੇਸ਼ ਦੇ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਉਘੜਵੀਂ ਮਿਸਾਲ ਕਾਇਮ ਕੀਤੀ ਅਤੇ ਇਸ ਗੱਲ ਨੂੰ ਸਥਾਪਤ ਕੀਤਾ ਕਿ ਕਿਸੇ ਦਾ ਵੀ ਧਰਮ ਜ਼ਬਰੀ ਤਬਦੀਲ ਕਰਨਾ ਇਕ ਵੱਡਾ ਗੁਨਾਹ ਹੈ। ਉਨ੍ਹਾਂ ਦੇਸ਼ ਦੁਨੀਆਂ ਦੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੇ ਬੱਚਿਆਂ ਨੂੰ ਸਿੱਖ ਧਰਮ ਇਤਿਹਾਸ ਨਾਲ ਜੋੜਨ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ। ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ 'ਤੇ ਲੈ ਕੇ ਪਹੁੰਚੀ ਦਿੱਲੀ ਪੁਲਿਸ [caption id="attachment_474634" align="aligncenter" width="300"]Gold and silver coins on the 400th birth anniversary of Sri Guru tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ SGPC ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕਰਵਾਏ ਜਾਣਗੇ[/caption] ਸੈਮੀਨਾਰ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਗੁਰਪ੍ਰੀਤ ਸਿੰਘ ਝੱਬਰ, ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ,ਸਿਮਰਜੀਤ ਸਿੰਘ ਮੀਤ ਸਕੱਤਰ, ਪ੍ਰਿੰਸੀ: ਡਾ. ਗਗਨਦੀਪ ਸਿੰਘ, ਡਾ. ਸੁਖਬੀਰ ਸਿੰਘ ਓਐਸਡੀ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਭਗਵੰਤ ਸਿੰਘ ਧੰਗੇੜਾ, ਵਰਿੰਦਰ ਸਿੰਘ ਠਰੂ, ਗੁਰਪ੍ਰੀਤ ਸਿੰਘ ਵਧੀਕ ਮੈਨੇਜਰ ਆਦਿ ਮਜੂਦ ਸਨ। -PTCNews


Top News view more...

Latest News view more...